27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਹੜ੍ਹਾਂ ਨਾਲ ਪ੍ਰਭਾਵਿਤ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਪਿੰਡ ਵਾਸੀਆਂ 'ਚ ਰੋਸ

Ad Position 21
No active advertisement
ਅਜੀਤ ਡੈਸਕ 24-02-2026
ਗੁਰਦਾਸਪੁਰ, 23 ਫਰਵਰੀ (ਚੱਕਰਾਜਾ)-ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਜੰਡਏ ਦੀ ਸਰਪੰਚ ਨੇਹਾ, ਪੰਚਾਇਤ ਮੈਂਬਰ ਗੁਰਮੁਖ, ਮਲਕੀਤ ਸਿੰਘ, ਆਸਾ ਸਿੰਘ, ਨਰਿੰਦਰ ਕੌਰ ਤੋਂ ਇਲਾਵਾ ਪਿੰਡ ਦੇ ਬਹੁਤ ਸਾਰੇ ਮੋਹਤਬਰ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਪਿਛਲੇ ਦਿਨੀਂ ਅਗਸਤ ਮਹੀਨੇ ਆਏ ਹੜ੍ਹਾਂ ਕਾਰਨ ਉਨ੍ਹਾਂ ਦੇ ਪਿੰਡ ਦੀਆਂ ਜ਼ਮੀਨਾਂ ਵਿਚ ਖੜ੍ਹੀਆਂ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਸੀ | ਜਿਸ ਦਾ ਅੱਜ ਤੱਕ ਵੀ ਉਨ੍ਹਾਂ ਨੰੂ ਮੁਆਵਜ਼ਾ ਨਹੀਂ ਦਿੱਤਾ ਗਿਆ | ਜਦਕਿ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੰੂ ਇਹ ਮੁਆਵਜ਼ਾ ਮਿਲ ਚੱੁਕਾ ਹੈ | ਉਨ੍ਹਾਂ ਦੱਸਿਆ ਕਿ ਹੜ੍ਹਾਂ ਤੋਂ ਬਾਅਦ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀਆਂ ਕਰਨ ਦੇ ਦਿੱਤੇ ਹੁਕਮਾਂ ਤਹਿਤ ਉਨ੍ਹਾਂ ਦੇ ਪਿੰਡ ਅੰਦਰ ਸਰਵੇ ਕਰਨ ਲਈ ਆਏ ਪਟਵਾਰੀ ਜਿਨ੍ਹਾਂ ਵਲੋਂ ਸਿਰਫ਼ ਸੜਕ 'ਤੇ ਖੜ੍ਹ ਕੇ ਕੁਝ ਕੁ ਜ਼ਮੀਨਾਂ ਦਾ ਸਰਵੇ ਕੀਤਾ ਗਿਆ | ਜਿਸ 'ਚ ਉਨ੍ਹਾਂ ਵਲੋਂ ਕਿਸੇ ਵੀ ਪਿੰਡ ਦੇ ਮੋਹਤਬਰ ਵਿਅਕਤੀ ਜਾਂ ਸਰਪੰਚ ਨੰੂ ਭਰੋਸੇ ਵਿਚ ਨਹੀਂ ਲਿਆ ਗਿਆ | ਜਿਸ ਕਾਰਨ ਬਹੁਤ ਸਾਰੇ ਅਜਿਹੇ ਕਿਸਾਨ ਜਿਨ੍ਹਾਂ ਦੀ ਫ਼ਸਲ ਬਰਬਾਦ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਹੋਇਆ ਨੁਕਸਾਨ ਪਟਵਾਰੀ ਵਲੋਂ ਨਹੀਂ ਲਿਖਿਆ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਤੱਕ ਵੀ ਪਹੁੰਚ ਕੀਤੀ ਗਈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਦਿੱਤੇ ਮੰਗ ਪੱਤਰ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਇਹ ਚਿੱਠੀ ਐਸ.ਡੀ.ਐਮ ਦੀਨਾਨਗਰ ਨੰੂ ਅਗਲੀ ਕਾਰਵਾਈ ਹਿਤ ਭੇਜ ਦਿੱਤੀ ਗਈ | ਪਰ ਅਜੇ ਤੱਕ ਵੀ ਉਨ੍ਹਾਂ ਦੇ ਪਿੰਡ ਦੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮਾਲ ਵਿਭਾਗ ਵਲੋਂ ਜਾਇਜ਼ਾ ਨਹੀਂ ਲਿਆ ਗਿਆ ਤੇ ਨਾ ਹੀ ਉਨ੍ਹਾਂ ਨੰੂ ਬਣਦਾ ਯੋਗ ਮੁਆਵਜ਼ਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਉਹ ਜਦ ਵੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਗੱਲ ਕਰਦੇ ਹਨ ਤਾਂ ਉਨ੍ਹਾਂ ਨੰੂ ਅੱਜ ਕੱਲ੍ਹ ਦਾ ਟਾਲ ਮਟੋਲ ਕੀਤਾ ਜਾਂਦਾ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕਰਦਿਆਂ ਕਿਹਾ ਕਿ ਤੁਰੰਤ ਬਰਬਾਦ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੰੂ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ 'ਚ 'ਫੁੱਲਵਾੜੀ ਉਤਸਵ ਦੀਆਂ ਮਹਿਕਾਂ' ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦਾਸਪੁਰ ਦੇ ਜੂਡੋ ਖਿਡਾਰੀ ਕਰਨਜੀਤ ਨੇ ਕਾਮਨਵੈਲਥ ਖੇਡਾਂ ਦੀ ਟਿਕਟ ਪੱਕੀ ਕੀਤੀ <br/>
Ad Position 24