11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹੈਰੋਇਨ ਬਰਾਮਦ ਕਰ ਕੇ ਪੁਲਿਸ ਨੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-02-2026

ਬਟਾਲਾ, 24 ਫਰਵਰੀ (ਰਾਕੇਸ਼ ਰੇਖੀ)-ਗਸ਼ਤ ਦੌਰਾਨ ਪੁਲਿਸ ਨੇ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਸਬ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ਾਹਪੁਰ ਜਾਜਨ, ਤਲਵੰਡੀ ਰਾਮਾ, ਮਾਲੇਵਾਲ, ਪੱਬਰਾਲੀ ਕਲਾਂ ਤੇ ਕੋਟ ਮੌਲਵੀ ਆਦਿ ਇਲਾਕਿਆਂ ਵਿਚ ਗਸ਼ਤ ਕਰ ਰਹੇ ਸਨ, ਜਦੋਂ ਪੁਲਿਸ ਪਾਰਟੀ ਪਿੰਡ ਕੋਟ ਮੌਲਵੀ ਨੇੜੇ ਡਰੇਨ ਨੇੜੇ ਪਹੁੰਚੀ ਤਾਂ ਸ਼ੱਕੀ ਹਲਾਤ 'ਚ ਖੜ੍ਹੇ ਇਕ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕਿਆ | ਸ਼ੱਕ ਪੈਣ 'ਤੇ ਜਦੋਂ ਉਸ ਦੀ ਤਾਲਾਸ਼ੀ ਲਈ ਗਈ ਤਾਂ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਦੋਸ਼ੀ ਦੀ ਪਹਿਚਾਣ ਵਿਲੀਅਮ ਮਸੀਹ ਉਰਫ ਬਵੀ ਪੁੱਤਰ ਮੰਗਲ ਮਸੀਹ ਵਾਸੀ ਪੱਬਾਰਾਲੀਂ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੁਰਸਕਾਰ ਜਿੱਤੇ <br/> ਅਗਲੀ ਖ਼ਬਰ ਹਰਚੋਵਾਲ ਤੋਂ ਭਾਮੜੀ ਪੁਲ ਤੱਕ ਸੜਕ ਬਣਨ ਦਾ ਕੰਮ ਸ਼ੁਰੂ <br/>
Ad Position 24