ਅੱਚਲ ਸਾਹਿਬ, 24 ਫਰਵਰੀ (ਗੁਰਚਰਨ ਸਿੰੰੰਘ)-ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਅੰਮਿ੍ਤ ਸੰਚਾਰ ਦੀ ਆਰੰਭੀ ਲੜੀ ਤਹਿਤ ਧਰਮ ਪ੍ਰਚਾਰ ਕਮੇਟੀ ਵਲੋਂ ਮਹਾਨ ਅੰਮਿ੍ਤ ਸੰਚਾਰ ਕਰਵਾਇਆ ਗਿਆ | ਅੰਮਿ੍ਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾਂ ਰਹਿਤ ਦਿੱਤੇ ਗਏ | ਉਪਰੋਕਤ ਜਾਣਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਗੁਰਨਾਮ ਸਿੰਘ ਜੱਸਲ ਨੇ ਦਿੰਦਿਆਂ ਅੰਮਿ੍ਤ ਅਭਿਲਾਖੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਲੋੜ ਹੈ ਕਿ ਨਾਨਕ ਨਾਮ ਲੇਵਾ ਸੰਗਤਾਂ ਡੇਰਾਵਾਦ, ਪਾਖੰਡਾਂ, ਵਹਿਮਾਂ ਭਰਮਾਂ ਦਾ ਤਿਆਗ ਕਰਕੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਸ਼ਬਦ ਗੁਰੂ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ | ਜਥੇ. ਜੱਸਲ ਨੇ ਪੰਜ ਪਿਆਰੇ ਸਾਹਿਬਾਨ ਦਾ ਧੰਨਵਾਦ ਕਰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਕਵੀਸ਼ਰ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਤਰਸੇਮ ਸਿੰਘ ਕਵੀਸ਼ਰ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ ਕਵੀਸ਼ਰ ਵਲੋਂ ਪਿੰਡਾਂ 'ਚ ਜਾ ਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਮਤਿ ਨਾਲ ਜੋੜਨ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ, ਕੁਲਵਿੰਦਰ ਸਿੰਘ ਲਾਡੀ ਜੱਸਲ, ਕੰਵਲਪ੍ਰੀਤ ਸਿੰਘ ਗੁਰਦੁਆਰਾ ਇੰਸਪੈਕਟਰ, ਹਰਵਿੰਦਰ ਸਿੰਘ ਜਫ਼ਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਭਾਈ ਨਾਨਕ ਸਿੰਘ ਗ੍ਰੰਥੀ, ਭਾਈ ਕਰਮਜੀਤ ਸਿੰਘ ਗ੍ਰੰਥੀ, ਗੁਲਬਾਗ ਸਿੰਘ ਬਾਸਰਪੁਰ, ਸੰਤੋਖ ਸਿੰਘ ਭੰਬੋਈ, ਤਰਨਪ੍ਰੀਤ ਸਿੰਘ ਬਟਾਲਾ, ਗੁਰਵਿੰਦਰ ਸਿੰਘ ਕਾਲੇਕੇ, ਸਮਸ਼ੇਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |