11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਏ.ਐਸ.ਆਈ. ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 25-02-2026
ਗੁਰਦਾਸਪੁਰ, 24 ਫਰਵਰੀ (ਅਸ਼ੋਕ ਸ਼ਰਮਾ/ਗੁਰਪ੍ਰਤਾਪ ਸਿੰਘ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਗਾਦੜੀਆਂ ਦੇ ਏ.ਐਸ.ਆਈ ਗੁਰਨਾਮ ਸਿੰਘ ਪੁੱਤਰ ਹਰਭਜਨ ਸਿੰਘ ਦੀ ਆਦੀਆਂ ਚੈੱਕ ਪੋਸਟ 'ਤੇ 21 ਫਰਵਰੀ ਦੀ ਰਾਤ ਨੰੂ ਡਿਊਟੀ ਦੌਰਾਨ ਕੁਝ ਅਣਪਛਾਤਿਆਂ ਵਲੋਂ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ ਸੀ | ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਾਦੜੀਆਂ ਦੇ ਸ਼ਮਸ਼ਾਨਘਾਟ ਵਿਖੇ ਭਾਰੀ ਪੁਲਿਸ ਬੱਲ, ਸਿਆਸੀ ਆਗੂਆਂ ਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਗੁਰਨਾਮ ਸਿੰਘ ਦੀ ਮਿ੍ਤਕ ਦੇਹ ਨੰੂ ਸਪੈਸ਼ਲ ਡੀ.ਜੀ.ਪੀ ਪੰਜਾਬ ਅਰਪਿਤ ਸ਼ੁਕਲਾ, ਕਮਾਡੈਂਟ ਪਰਮਪਾਲ ਸਿੰਘ, ਐਸ.ਐਸ.ਪੀ ਆਦਿੱਤਯ, ਐਸ.ਪੀ. ਜੁਗਰਾਜ ਸਿੰਘ ਤੇ ਡੀ.ਐਸ.ਪੀ ਰਜਿੰਦਰ ਮਿਨਹਾਸ ਤੋਂ ਇਲਾਵਾ ਹੋਰ ਪੁਲਿਸ ਬੱਲ ਤੇ ਪਰਿਵਾਰ ਵਲੋਂ ਮੋਢਾ ਦਿੱਤਾ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਦੀ ਮਿ੍ਤਕ ਦੇਹ 'ਤੇ ਸਪੈਸ਼ਲ ਡੀ.ਜੀ.ਪੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ ਏ.ਐਸ.ਰਾਏ ਸਮੇਤ ਹੋਰ ਅਧਿਕਾਰੀਆਂ ਵਲੋਂ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ ਗਈ | ਏ.ਐਸ.ਆਈ ਗੁਰਨਾਮ ਸਿੰਘ ਦੀ ਮਿ੍ਤਕ ਦੇਹ ਸ਼ਮਸ਼ਾਨਘਾਟ ਵਿਖੇ ਪੱੁਜੀ ਤਾਂ ਮਾਹੌਲ ਬਹੁਤ ਹੀ ਗ਼ਮਗੀਨ ਬਣ ਗਿਆ ਅਤੇ ਪਰਿਵਾਰਿਕ ਮੈਂਬਰਾਂ ਦਾ ਵਿਰਲਾਪ ਦੇਖ ਕੇ ਹਰ ਵਿਅਕਤੀ ਦੀਆਂ ਅੱਖਾਂ ਨਮ ਹੋ ਗਈਆਂ | ਉਨ੍ਹਾਂ ਦੀ ਬੇਟੀ ਮਨਦੀਪ ਕੌਰ ਜੋ ਕੁਝ ਦਿਨ ਪਹਿਲਾਂ ਹੀ ਆਸਟ੍ਰੇਲੀਆ ਗਈ ਸੀ ਅਤੇ ਉਸ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ, ਵੀ ਮੌਕੇ 'ਤੇ ਪਹੁੰਚੀ | ਉਨ੍ਹਾਂ ਨੰੂ ਅਗਨੀ ਉਨ੍ਹਾਂ ਦੇ ਪੁੱਤਰ ਸੰਦੀਪ ਸਿੰਘ ਵਲੋਂ ਦਿਖਾਈ ਗਈ | ਇਸ ਮੌਕੇ ਡੀ.ਜੀ.ਪੀ ਸਪੈਸ਼ਲ ਅਰਪਿਤ ਸ਼ੁਕਲਾ ਨੇ ਪ੍ਰੈੱਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਣਸੁਖਾਵੀਂ ਘਟਨਾ ਬਹੁਤ ਹੀ ਦੁਖਦਾਈ ਹੈ, ਗ਼ਲਤ ਅਨਸਰਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੰੂ ਕਾਬੂ ਕਰਕੇ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ | ਉਨ੍ਹਾਂ ਪਰਿਵਾਰ ਨੰੂ ਹਰ ਸਹਾਇਤਾ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਏ.ਐਸ.ਆਈ ਗੁਰਨਾਮ ਸਿੰਘ ਦੀ ਮਾਤਾ ਸੁਰਜੀਤ ਕੌਰ, ਪਤਨੀ ਬਲਵਿੰਦਰ ਕੌਰ, ਪੁੱਤਰੀ ਜਸਪ੍ਰੀਤ ਕੌਰ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ, ਨਰਿੰਦਰ ਸਿੰਘ ਬਾੜਾ, ਜੋਗਿੰਦਰ ਸਿੰਘ ਛੀਨਾ, ਰੇਣੂ ਕਸ਼ਯਪ ਭਾਜਪਾ ਆਗੂ, ਕੁੰਵਰ ਰਵਿੰਦਰ ਵਿੱਕੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚਾਨਣ ਮੁਨਾਰਾ ਸਾਬਤ ਹੋ ਰਿਹਾ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਮੁਸਤਫਾਬਾਦ ਜੱਟਾਂ <br/> ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ 'ਚ ਨੁੱਕੜ ਨਾਟਕ 'ਜਿੰਦਾਲਾਸ਼' ਦਿਖਾਇਆ
Ad Position 24