11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਸਾਲਾਨਾ ਸਮਾਗਮ <br/>

Ad Position 21
No active advertisement
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਸਾਲਾਨਾ ਸਮਾਗਮ ਮੌਕੇ ਅਧਿਆਪਕ ਤੇ ਵਿਦਿਆਰਥੀ | ਤਸਵੀਰ : ਗੁਰਚਰਨ ਸਿੰਘ <br/> 25-02-2026
ਅੱਚਲ ਸਾਹਿਬ, 24 ਫਰਵਰੀ (ਗੁਰਚਰਨ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਸਾਲਾਨਾ ਸਮਾਗਮ ਧੂਮ-ਧਾਮ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ ਤੇ ਸ੍ਰੀਮਤੀ ਰਾਜਵੰਤ ਕੌਰ ਬਾਠ ਨੇ ਕਿਹਾ ਕਿ ਮਿਹਨਤ ਤੇ ਲਗਨ ਨਾਲ ਹੀ ਜੀਵਨ ਵਿਚ ਉੱਚ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ | ਪਿ੍ੰਸੀਪਲ ਸ੍ਰੀਮਤੀ ਸਾਕਸ਼ੀ ਬੇਦੀ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ ਤੇ ਸਕੂਲ ਦੀਆਂ ਵਿਦਿਅਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਉੱਤਮ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਕਾਂ ਵਿਚ ਸ੍ਰੀਮਤੀ ਰਾਜਬੀਰ ਕੌਰ, ਸ੍ਰੀਮਤੀ ਪ੍ਰਦੀਪ ਕੌਰ, ਸ੍ਰੀਮਤੀ ਹਰਪ੍ਰੀਤ ਕੌਰ ਬਾਠ, ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਅਰਸਦੀਪ ਕੌਰ, ਸ੍ਰੀਮਤੀ ਜਸਨਪ੍ਰੀਤ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਸਿਮਰਨ ਕੌਰ, ਸ੍ਰੀਮਤੀ ਰਮਨਪ੍ਰੀਤ ਕੌਰ ਅਤੇ ਸ੍ਰੀਮਤੀ ਰਮਨਦੀਪ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤੁਲਿਤ ਖ਼ੁਰਾਕ ਤੇ ਸਾਕਾਰਾਤਮਿਕ ਸੋਚ ਸਫਲਤਾ ਦੀਆਂ ਕੁੰਜੀਆਂ ਹਨ-ਸੋਹਮ ਆਨੰਦ/ਈਸ਼ਾ ਜੋਸ਼ੀ <br/> ਅਗਲੀ ਖ਼ਬਰ ਹਲਕਾ ਡੇਰਾ ਬਾਬਾ ਨਾਨਕ ਦੀ 'ਪੰਜਾਬ ਬਚਾਓ' ਰੈਲੀ ਇਕੱਠ ਪੱਖੋਂ ਯਾਦਗਾਰੀ ਹੋ ਨਿਬੜੇਗੀ-ਜਥੇਦਾਰ ਲੰਗਾਹ <br/>
Ad Position 24