11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਕਰਵਾਓ ਆਪਣੀ ਰਜਿਸਟਰੇਸ਼ਨ-ਵਧੀਕ ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 25-02-2026
ਪਠਾਨਕੋਟ, 24 ਫਰਵਰੀ (ਸੰਧੂ/ਆਸ਼ੀਸ਼ ਸ਼ਰਮਾ/ਵਿਨੋਦ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਸਥਾਨਾਂ 'ਤੇ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਲੋਕਾਂ ਨੂੰ ਅਪੀਲ ਹੈ ਕਿ ਉਹ ਨਿਰਧਾਰਿਤ ਕੀਤੇ ਕੈਂਪਾਂ 'ਚ ਪਹੁੰਚ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਕੁਮਾਰ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਕੀਤਾ | ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਿਹਾ ਕਿ ਜਿਵੇਂ ਕਿ ਪੂਰੇ ਪੰਜਾਬ ਅੰਦਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜੋ ਲਾਗੂ ਹੋ ਚੁੱਕੀ ਹੈ ਤੇ ਇਸ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੀ ਸਿਹਤ ਬੀਮਾ ਕਾਰਡ ਬਣਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਜਾ ਰਹੇ ਹਨ ਤੇ ਲੋਕ ਇਨ੍ਹਾਂ ਨਿਰਧਾਰਿਤ ਸਥਾਨਾਂ 'ਤੇ ਪਹੁੰਚ ਕਰਕੇ ਆਪਣਾ ਸਿਹਤ ਬੀਮਾ ਕਾਰਡ ਬਣਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਪਹਿਲਾਂ ਤੋਂ ਹੀ ਆਯੂਸ਼ਮਾਨ ਕਾਰਡ ਬਣੇ ਹੋਏ ਹਨ, ਉਨ੍ਹਾਂ ਕਾਰਡ ਧਾਰਕਾਂ ਦੀ ਵੀ ਕੇ.ਵਾਈ.ਸੀ. ਹੋਣਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਸਨੀਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ ਤੇ ਕੋਈ ਵੀ ਵਿਅਕਤੀ ਅਪਣਾ ਸਿਹਤ ਬੀਮਾ ਕਾਰਡ ਬਣਵਾ ਕੇ ਇਸ ਤੋਂ ਲਾਭ ਲੈ ਸਕਦਾ ਹੈ | ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕ ਇਸ ਤੋਂ ਲਾਭ ਪ੍ਰਾਪਤ ਕਰਨ ਤੇ ਜ਼ਿਆਦਾ ਤੋਂ ਜ਼ਿਆਦਾ ਆਪਣੀ ਰਜਿਸਟੇ੍ਰਸ਼ਨ ਕਰਵਾਉਣ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੜੋਲੀ ਖ਼ੁਰਦ ਦੇ ਇਕ ਘਰ 'ਚ ਨਕਦੀ 'ਤੇ ਗਹਿਣੇ ਲੈ ਉੱਡੇ ਚੋਰ <br/> ਅਗਲੀ ਖ਼ਬਰ ਸੰਤੁਲਿਤ ਖ਼ੁਰਾਕ ਤੇ ਸਾਕਾਰਾਤਮਿਕ ਸੋਚ ਸਫਲਤਾ ਦੀਆਂ ਕੁੰਜੀਆਂ ਹਨ-ਸੋਹਮ ਆਨੰਦ/ਈਸ਼ਾ ਜੋਸ਼ੀ <br/>
Ad Position 24