ਤਾਰਾਗੜ੍ਹ, 24 ਫਰਵਰੀ (ਸੋਹਨ ਲਾਲ)-ਮੰਡਲ ਤਾਰਾਗੜ੍ਹ ਭਾਜਪਾ ਦੇ ਜਨਰਲ ਸੈਕਟਰੀ ਸੁਰਿੰਦਰ ਕੁਮਾਰ ਸ਼ਿੰਦਾ ਨੇ ਵਿਸ਼ੇਸ਼ ਤੌਰ 'ਤੇ 'ਅਜੀਤ' ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ ਤੇ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਭਾਜਪਾ ਹੀ ਪੰਜਾਬ 'ਚ ਸਰਕਾਰ ਬਣਾਏਗੀ ਤੇ ਹਰੇਕ ਖੇਤਰ ਵਿਚ ਕਾਮਯਾਬ ਹੋਵੇਗੀ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਸਰਬ ਪੱਖੀ ਵਿਕਾਸ ਭਾਜਪਾ ਦੀ ਹੀ ਸਰਕਾਰ ਦੇਣ ਵਿਚ ਸਹਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਛਲੀਆਂ ਸਰਕਾਰਾਂ ਨੇ ਸਿਰਫ਼ ਝੂਠੇ ਵਾਅਦੇ ਹੀ ਕੀਤੇ ਹਨ ਤੇ ਪੰਜਾਬ ਨੂੰ ਕਰਜ਼ੇ ਦੇ ਬੋਝ ਥੱਲੇ ਦਬਾਅ ਦਿੱਤਾ ਹੈ ਤੇ ਪੰਜਾਬ ਦਾ ਯੁਵਾ ਵਰਗ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਕੇਵਲ ਸੱਤਾ ਪ੍ਰਾਪਤ ਕਰਨਾ ਹੀ ਨਹੀਂ ਬਲਕਿ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾਉਣਾ ਹੈ ਅਤੇ ਪੰਜਾਬ ਦੇ ਹਰ ਵਰਗ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਹੈ |