11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜ਼ਿਲ੍ਹੇ ਦੇ 30 ਸਰਕਾਰੀ ਸਕੂਲਾਂ ਨੰੂ ਮੁਰੰਮਤ ਅਧੀਨ ਵੱਖ- ਵੱਖ ਕੰਮਾਂ ਲਈ 70 ਲੱਖ ਦੀ ਰਾਸ਼ੀ ਕੀਤੀ ਜਾਰੀ <br/>

Ad Position 21
No active advertisement
ਗਰਾਂਟ ਕਰਨ ਵਾਲੇ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈ:/ਐਲੀ:) ਕਮਲਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ:) ਅਮਨਦੀਪ ਕੁਮਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਡੀ.ਜੀ. ਸਿੰਘ | ਤਸਵੀਰ: ਸੋਹਨ ਲਾਲ <br/> 25-02-2026
ਤਾਰਾਗੜ੍ਹ, 24 ਫਰਵਰੀ (ਸੋਹਨ ਲਾਲ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੰੂ ਅਜੋਕੇ ਆਧੁਨਿਕ ਦੌਰ 'ਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ਵਿਚ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੰੂ ਹੋਰ ਉੱਚਾ ਕਰਨ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ ਤੇ ਸਕੂਲੀ ਸਿੱਖਿਆ ਵਿਚ ਨਿਰੰਤਰ ਸੁਧਾਰ ਲਿਆਉਣ ਦੀ ਦਿਸ਼ਾ ਵੱਲ ਕੰਮ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਕਮਲਦੀਪ ਕੌਰ ਨੇ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਅਮਨਦੀਪ ਕੁਮਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:/ਸੈ:) ਕਮਲਦੀਪ ਕੌਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ 30 ਸਕੂਲਾਂ ਨੰੂ ਮੁਰੰਮਤ ਲਈ 70 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ | ਗਰਾਂਟ ਪ੍ਰਾਪਤ ਕਰਨ ਵਾਲੇ ਸਕੂਲ ਮੁਖੀਆਂ ਨਾਲ ਮੀਟਿੰਗ ਕਰਕੇ ਵਿਭਾਗੀ ਦਿਸ਼ਾ ਨਿਰਦੇਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਕਰਵਾ ਦਿੱਤਾ ਗਿਆ ਹੈ ਤੇ ਸਕੂਲ ਮੁਖੀਆਂ ਨੰੂ ਗਰਾਂਟ ਵਿਭਾਗੀ ਨਿਯਮਾਂ ਅਨੁਸਾਰ ਹੀ ਤਹਿ ਸਮੇਂ ਦੌਰਾਨ ਖਰਚ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਸਕੂਲ ਮੁਖੀ ਨੰੂ ਪ੍ਰਾਪਤ ਗਰਾਂਟ ਨੰੂ ਖਰਚ ਕਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ | ਇਸ ਮੌਕੇ ਡੀ.ਐਸ.ਐਮ. ਪਿ੍ੰਸੀਪਲ ਬਲਵਿੰਦਰ ਸੈਣੀ ਸਮਾਰਟ ਸਕੂਲ, ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਅਤੇ ਗਰਾਂਟ ਪ੍ਰਾਪਤ ਕਰਨ ਵਾਲੇ ਸਕੂਲਾਂ ਦੇ ਮੁਖੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀ ਸ਼ਹਾਦਤ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸਨਮਾਨ ਸਮਾਗਮ 1 ਨੂੰ -ਪ੍ਰਮੋਦ ਕੁਮਾਰ <br/> ਅਗਲੀ ਖ਼ਬਰ ਸੀ.ਆਰ.ਐਸ. ਵਲੋਂ ਚੱਕੀ ਦਰਿਆ ਦੇ ਬਣੇ ਨੈਰੋਗੇਜ ਪੁਲ ਦਾ ਨਿਰੀਖਣ <br/>
Ad Position 24