ਅਲੀਵਾਲ, 25 ਫਰਵਰੀ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਲੰਗਰਵਾਲ ਵਿਖੇ ਪਿੰਡ ਅਲੀਵਾਲ ਜੱਟਾਂ ਨੂੰ ਜਾਂਦੀ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਬਲਬੀਰ ਸਿੰਘ ਪੰਨੂੰ ਨੇ ਦੱਸਿਆ ਕਿ ਪਿੰਡ ਵਾਸੀਆ ਵਲੋਂ ਮੰਗ ਰੱਖੀ ਗਈ ਸੀ, ਜੋ ਅੱਜ ਪੂਰੀ ਹੋਈ ਹੈ | ਅਲੀਵਾਲ ਜੱਟਾਂ ਨੂੰ ਲਗਦੀ ਸੜਕ ਤਕਰੀਬਨ 3 ਕਿਲੋਮੀਟਰ ਲੰਬਾਈ ਹੈ, ਜਿਸ 'ਤੇ 34 ਲੱਖ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਮੈਂ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰੇ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ | ਪਿੰਡਾਂ ਦੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਵੱਡੇ ਪੱਧਰ 'ਤੇ ਕੰਮ ਚੱਲ ਰਹੇ ਹਨ | ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਬਿੰਦਰ ਕਾਦੀਆਂ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਜੱਗੀ ਗੁਰਾਇਆ, ਦਵਿੰਦਰ ਸਿੰਘ, ਰਮੇਸ਼ ਸਿੰਘ, ਦਵਿੰਦਰ ਸਿੰਘ ਗੁਰਾਇਆ, ਸੁਲੱਖਣ ਸਿੰਘ, ਸੁਖਬੀਰ ਸਿੰਘ, ਜਰਮਨਜੀਤ ਸਿੰਘ, ਗੁਰਨੇਕ ਸਿੰਘ, ਮੰਗਲ ਸਿੰਘ, ਵਿਪਨ ਮਸੀਹ, ਵਿਲੀਅਮ ਮਸੀਹ, ਅਜੇ, ਰਾਜਾ, ਸੋਨੂੰ, ਲਖਵਿੰਦਰ ਸਿੰਘ, ਕਾਲੂ, ਜਸਬੀਰ ਸਿੰਘ, ਸਰਪੰਚ ਅਮਨਦੀਪ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |