16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਕੋਆਰਡੀਨੇਟਰ ਵਿਜੇ ਕੁਮਾਰ ਸੋਨੀ ਵਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਕੋਟਲੀ ਸੂਰਤ ਮੱਲ੍ਹੀ, 25 ਫਰਵਰੀ (ਕੁਲਦੀਪ ਸਿੰਘ ਨਾਗਰਾ)-ਉੱਘੇ ਕਾਰੋਬਾਰੀ ਤੇ ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਕੋਆਰਡੀਨੇਟਰ ਵਿਜੇ ਕੁਮਾਰ ਸੋਨੀ ਨੇ ਸੋਨੀ ਪੈਟਰੋਲ ਪੰਪ ਕੋਟਲੀ ਸੂਰਤ ਮੱਲ੍ਹੀ ਵਿਖੇ ਭਾਜਪਾ ਵਰਕਰਾ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਦਿਨੋ-ਦਿਨ ਕਾਨੂੰਨ ਵਿਵਸਥਾ ਖ਼ਰਾਬ ਹੋ ਰਹੀ ਹੈ ਤੇ ਮਾੜੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਰਕੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਰੋਕਣ 'ਚ ਨਕਾਮ ਸਿੱਧ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਲੋਕ ਭਾਜਪਾ ਨੂੰ ਸੱਤਾ ਸੋਪਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ 2027 'ਚ ਆ ਰਹੀਆਂ ਚੋਣਾਂ 'ਚ ਲੋਕ ਭਾਜਪਾ ਨੂੰ ਵੱਡਾ ਹੁੰਗਾਰਾ ਦੇਣਗੇ | ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਲੋਕਾਂ ਨੂੰ ਦਿੱਤੀਆਂ ਅਥਾਹ ਸਹੂਲਤਾਂ ਤੋਂ ਜਾਗਰੂਕ ਕਰਨ ਲਈ ਘਰ-ਘਰ ਪ੍ਰਚਾਰ ਕਰਨ ਤਾਂ ਜੋ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਉਹ ਪਿੰਡ-ਪਿੰਡ ਮੀਟਿੰਗ ਕਰਕੇ ਲੋਕਾਂ ਨੂੰ ਭਾਜਪਾ ਦੇ ਹੱਕ ਵਿਚ ਲਾਮਬੰਦ ਕਰ ਰਹੇ ਹਨ ਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਮਾਸਟਰ ਨੰਦ ਕਿਸ਼ੋਰ, ਕੰਵਲਜੀਤ ਸਿੰਘ ਗੱਗੂ, ਗੁਰਮੀਤ ਸਿੰਘ, ਮਲਕੀਤ ਸਿੰਘ, ਗਰਮੀਤ ਸਿੰਘ ਭੁੱਲਰ, ਰਾਕੇਸ਼ ਮਸੀਹ, ਹੀਰਾ ਲਾਲ, ਗੁਰਮੀਤ ਸਿੰਘ, ਬਿਕਰਮਜੀਤ ਬਿੱਕਾ, ਬਲਵਿੰਦਰ ਸਿੰਘ ਕੁਹਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਪਹਿਲੀ ਮਾਰਚ ਨੂੰ ਆਮ ਆਦਮੀ ਪਾਰਟੀ ਦਫ਼ਤਰ ਬਟਾਲਾ ਅੱਗੇ ਰੋਸ ਰੈਲੀ ਕਰਨਗੀਆਂ ਅਗਲੀ ਖ਼ਬਰ ਸ੍ਰੀ ਚੋਲਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਪਿੰਡ ਭਗਵਾਨਪੁਰ 'ਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ
Ad Position 24