16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਆਸ਼ਾ ਵਰਕਰਾਂ ਪਹਿਲੀ ਮਾਰਚ ਨੂੰ ਆਮ ਆਦਮੀ ਪਾਰਟੀ ਦਫ਼ਤਰ ਬਟਾਲਾ ਅੱਗੇ ਰੋਸ ਰੈਲੀ ਕਰਨਗੀਆਂ

Ad Position 21
No active advertisement
ਅਜੀਤ ਡੈਸਕ 26-02-2026
ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਯੂਨੀਅਨ ਗੁਰਦਾਸਪੁਰ ਵਲੋਂ ਮਾਣਭੱਤਾ ਮੋਰਚੇ ਦੇ ਸੱਦੇ 'ਤੇ ਪਹਿਲੀ ਮਾਰਚ ਨੂੰ ਆਮ ਆਦਮੀ ਪਾਰਟੀ ਦੇ ਬਟਾਲਾ ਦਫ਼ਤਰ ਅੱਗੇ ਰੋਸ ਰੈਲੀ ਕਰਕੇ ਹਲਕਾ ਵਿਧਾਇਕ ਨੂੰ ਆਪਣੇ ਮੰਗ ਪੱਤਰ ਰਾਹੀਂ ਚੋਣਾਂ ਦੌਰਾਨ ਤਨਖਾਹਾਂ ਦੁਗਣੀਆਂ ਕਰਨ ਤੇ ਬਣਦੀਆਂ ਸਹੂਲਤਾਂ ਦੇਣ ਦਾ ਵਾਅਦਾ ਚੇਤੇ ਕਰਵਾਉਣਗੀਆਂ | ਇਹ ਪ੍ਰਗਟਾਵਾ ਸ੍ਰੀਮਤੀ ਕਾਂਤਾ ਭੁੱਲਰ ਦੀ ਅਗਵਾਈ ਹੇਠ ਤਿਆਰੀ ਕਮੇਟੀ ਦੀ ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨੇ ਕੀਤਾ | ਜਥੇਬੰਦੀ ਦੀ ਜਰਨਲ ਸਕੱਤਰ ਆਗੂ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਕਿਹਾ ਕਿ 'ਆਪ' ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਵਰਕਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਮਿਲਦੀਆਂ ਨਿਗੂਣੀਆਂ 2500 ਰੁਪਏ ਪ੍ਰਤੀ ਮਹੀਨਾ ਮਿਲਦੀ ਤਨਖਾਹ ਨੂੰ ਦੁਗਣਾ ਕੀਤਾ ਜਾਵੇਗਾ, ਵਰਕਰਾਂ ਦੀ ਤਨਖ਼ਾਹ ਵਿਚ ਹਰ ਮਹੀਨੇ ਬਣਦਾ ਵਾਧਾ ਕੀਤਾ ਜਾਵੇਗਾ, ਪਰ 4 ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ | ਆਗੂਆਂ ਨੇ ਦੋਸ਼ ਲਾਇਆ ਹੈ ਕਿ ਵਰਕਰਾਂ ਤੋਂ ਬਣਦੀ ਡਿਊਟੀ ਲੈਣ ਤੋਂ ਬਿਨ੍ਹਾਂ ਬਗੈਰ ਕੋਈ ਮਿਹਨਤਾਨਾ ਦਿੱਤਿਆਂ ਵਾਧੂ ਕੰਮ ਲਿਆ ਜਾ ਰਿਹਾ ਹੈ | ਬਹੁਤ ਸਾਰੇ ਪਿੰਡਾਂ 'ਚ ਵਰਕਰਾਂ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬੀ.ਐੱਲ.ਓ. ਡਿਊਟੀਆਂ ਕਰ ਰਹੀਆਂ ਹਨ | ਹਸਪਤਾਲਾਂ 'ਚ ਵਰਕਰਾਂ ਦੀ ਕੋਈ ਪੁੱਛ-ਪੜਤਾਲ ਨਹੀਂ ਹੈ | ਰਾਤ ਨੂੰ ਉਨ੍ਹਾਂ ਦੇ ਰੈਣ ਬਸੇਰੇ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਹੈ | ਮੀਟਿੰਗ 'ਚ ਭੁੱਲਰ ਬਲਾਕ ਤੇ ਸਬ ਅਰਬਨ ਸੈਂਟਰ ਦੀਆਂ ਵਰਕਰਾਂ ਸ਼ਾਮਲ ਹੋਈਆਂ | ਇਸ ਮੌਕੇ ਰੁਪਿੰਦਰ ਕੌਰ, ਪੁਸ਼ਪਾ ਰਾਣੀ, ਸੁਖਜੀਤ ਕੌਰ, ਪਰਮਜੀਤ ਕੌਰ, ਰਾਜ ਰਾਣੀ, ਜਸਪ੍ਰੀਤ, ਕੁਲਬੀਰ ਕੌਰ ਰਾਣੋ, ਜਗੀਰੋ ਕਾਂਤਾ ਸ਼ਰਮਾ, ਸੁਖਰਾਜ ਕੌਰ, ਰਣਜੀਤ ਕੌਰ, ਪਰਮਜੀਤ, ਕਮਲਜੋਤ, ਨਿਰਮਲ ਕੌਰ, ਬਲਵਿੰਦਰ ਕੌਰ ਨੇ ਵੀ ਭਰੋਸਾ ਦਿੱਤਾ ਕਿ 1 ਮਾਰਚ ਨੂੰ ਵੱਡੀ ਗਿਣਤੀ 'ਚ ਵਰਕਰਾਂ ਪੁੱਜ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਟਰੇਡ ਸੈੱਲ ਦੇ ਕੋਆਰਡੀਨੇਟਰ ਵਿਜੇ ਕੁਮਾਰ ਸੋਨੀ ਵਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ
Ad Position 24