16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਿਦਿਆਰਥੀ ਨੇ ਸਾਥੀਆਂ ਨਾਲ ਮਿਲ ਕੇ ਦੂਸਰੇ ਵਿਦਿਆਰਥੀ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ- 17 ਟਾਂਕੇ ਲੱਗੇ

Ad Position 21
No active advertisement
ਅਜੀਤ ਡੈਸਕ 26-02-2026
ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਬਟਾਲਾ ਦੇ ਇਕ ਨਿੱਜੀ ਸਕੂਲ ਦੇ ਵਿਦਿਆਰਥੀ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਸਕੂਲ ਦੇ ਹੀ ਇਕ ਵਿਦਿਆਰਥੀ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਜ਼ਖ਼ਮੀ ਵਿਦਿਆਰਥੀ ਹਸਪਤਾਲ 'ਚ ਜ਼ੇਰੇ ਇਲਾਜ ਹੈ | ਜ਼ੇਰੇ ਇਲਾਜ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਟਾਲਾ ਦੇ ਇਕ ਨਿੱਜੀ ਸਕੂਲ ਵਿਚ 8ਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਬੀਤੇ ਦਿਨ ਉਨ੍ਹਾਂ ਨੂੰ ਆਟੋ ਚਾਲਕ ਦਾ ਫੋਨ ਆਇਆ ਉਨ੍ਹਾਂ ਦਾ ਲੜਕਾ ਜਖ਼ਮੀ ਹਾਲਤ ਸਕੂਲ ਦੇ ਅੰਦਰ ਹੈ ਤੇ ਉਹ ਲਹੂ-ਲੁਹਾਣ ਹੋਇਆ ਪਿਆ ਹੈ | ਜ਼ਖ਼ਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੇ ਸਿਰ 'ਤੇ ਕਰੀਬ 17 ਟਾਂਕੇ ਲੱਗੇ ਹਨ ਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਵੀ ਸੱਟਾਂ ਦੇ ਨਿਸ਼ਾਨ ਹਨ | ਪਰਿਵਾਰਕ ਮੈਬਰਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਲੜਕੇ 'ਤੇ ਹਮਲਾ ਕਰਨ ਵਾਲਾ ਸਕੂਲ ਦਾ ਹੀ ਦੂਸਰਾ ਬੱਚਾ ਹੈ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਡੇ ਲੜਕੇ 'ਤੇ ਹੋਏ ਹਮਲੇ ਸੰਬੰਧੀ ਸਕੂਲ ਪ੍ਰਬੰਧਕਾਂ ਵਲੋਂ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜੋ ਕਿ ਕਾਫੀ ਨਿੰਦਾਜਨਕ ਹੈ | ਵਿਦਿਆਰਥੀ 'ਤੇ ਹੋਏ ਹਮਲੇ ਸੰਬੰਧੀ ਜਦੋਂ ਸਕੂਲ ਪ੍ਰਬੰਧਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਤੁਰੰਤ ਪ੍ਰਭਾਵ ਹੇਠ ਕਰਵਾਈ ਕਰਦਿਆਂ ਹਮਲਾ ਕਰਨ ਵਾਲੇ ਵਿਦਿਆਰਥੀ ਨੂੰ ਸਕੂਲ ਤੋਂ ਬਾਹਰ ਕੱਢ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਮਿਡ-ਡੇ-ਮੀਲ ਯੂਨਿਟ ਦਾ ਦੌਰਾ ਅਗਲੀ ਖ਼ਬਰ ਪੀ.ਏ.ਯੂ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ
Ad Position 24