16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਟ੍ਰੈਫਿਕ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 26-02-2026
ਜੌੜਾ ਛੱਤਰਾਂ, 25 ਫਰਵਰੀ (ਪਰਮਜੀਤ ਸਿੰਘ ਘੁੰਮਣ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਗਰੂਕ ਕਰਨ ਲਈ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਸਤਨਾਮ ਸਿੰਘ ਵਲੋਂ ਲਗਾਏ ਸੈਮੀਨਾਰ 'ਚ ਸਬ-ਇੰਸਪੈਕਟਰ ਅਮਨਦੀਪ ਸਿੰਘ ਤੇ ਸਬ-ਇੰਸਪੈਕਟਰ ਪ੍ਰਦਯੁਮਨ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਨੇ ਹੈਲਮੈਟ ਤੇ ਸੀਟ ਬੈਲਟ ਲਗਾਉਣ, ਟ੍ਰੈਫਿਕ ਸੰਕੇਤਾਂ ਦੀ ਪਾਲਨਾ ਕਰਨ, ਲੇਨ ਅਨੁਸ਼ਾਸਨ ਬਣਾਈ ਰੱਖਣ ਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਬਾਰੇ ਸਮਝਾਇਆ | ਇਸ ਦੇ ਨਾਲ ਹੀ ਤੇਜ਼ ਰਫ਼ਤਾਰ ਨਾਬਾਲਗਾਂ ਵਲੋਂ ਵਾਹਨ ਚਲਾਉਣ ਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਵਰਤਣ ਦੇ ਨੁਕਸਾਨਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਲਈ ਹਰ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ | ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਖੁਦ ਨਿਯਮਾਂ ਦੀ ਪਾਲਨਾ ਕਰਨ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ | ਉਨ੍ਹਾਂ ਟ੍ਰੈਫਿਕ ਨਿਯਮ ਤੋੜਨ ਦੇ ਕਾਨੂੰਨੀ ਨਤੀਜਿਆਂ ਬਾਰੇ ਵੀ ਜਾਣਕਾਰੀ ਦਿੱਤੀ | ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪ੍ਰਸ਼ਨ ਪੁੱਛੇ ਤੇ ਆਪਣੀ ਭਾਗੀਦਾਰੀ ਦਰਜ ਕਰਵਾਈ | ਸਕੂਲ ਪ੍ਰਬੰਧਨ ਵਲੋਂ ਟ੍ਰੈਫਿਕ ਪੁਲਿਸ ਵਿਭਾਗ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿੰਦਾ ਅਗਲੀ ਖ਼ਬਰ 20 ਲੀਟਰ ਲਾਹਣ ਸਮੇਤ ਦੋਸ਼ੀ ਗਿ੍ਫ਼ਤਾਰ
Ad Position 24