16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਸ.ਐਸ.ਐਮ ਕਾਲਜ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਦੀਨਾਨਗਰ, 25 ਫਰਵਰੀ (ਸੋਢੀ/ਸ਼ਰਮਾ)-ਸਵਾਮੀ ਸਵਤੰਤਰਾ ਨੰਦ ਮੈਮੋਰੀਅਲ ਕਾਲਜ ਵਲੋਂ ਕੈਰੀਅਰ ਐਕਸੀਲੈਂਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਸ਼ੇ 'ਤੇ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਡਾ: ਆਰ.ਕੇ ਤੁਲੀ ਦੀ ਪ੍ਰਧਾਨਗੀ ਹੇਠ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਰਵਾਏ ਸੈਮੀਨਾਰ ਦੌਰਾਨ ਸਹਾਇਕ ਪ੍ਰੋਫੈਸਰ ਕੰਪਿਊਟਰ ਇੰਜੀਨੀਅਰਿੰਗ ਤੇ ਤਕਨਾਲੋਜੀ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਡਾ: ਮੁਨੀਸ਼ ਸੈਣੀ, ਪ੍ਰੋਫੈਸਰ ਇੰਚਾਰਜ ਪਲੇਸਮੈਂਟ ਤੇ ਕੈਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਡਾ: ਗੁਰਵਿੰਦਰ ਸਿੰਘ ਮੁੱਖ ਬੁਲਾਰਿਆਂ ਵਜੋਂ ਸ਼ਾਮਿਲ ਹੋਏ | ਸੈਮੀਨਾਰ ਵਿਚ ਕਾਲਜ ਦੇ ਬੀ.ਸੀ.ਏ, ਬੀ.ਐਸ.ਸੀ (ਆਈ.ਟੀ), ਐਮ.ਸੀ.ਏ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸੈਮੀਨਾਰ ਦੌਰਾਨ ਡਾ: ਗੁਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫਲਤਾਵਾਂ ਹਾਸਲ ਕਰਨ ਦੇ ਢੰਗ ਤਰੀਕਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਨਿਰੰਤਰ ਅਧਿਐਨ, ਸਮਾਂ ਪ੍ਰਬੰਧਨ, ਸਕਾਰਾਤਮਕ ਸੋਚ ਤੇ ਨਿਰਧਾਰਿਤ ਟੀਚੇ ਰਾਹੀਂ ਅਸੀਂ ਜੀਵਨ 'ਚ ਹਰ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਾਂ | ਉਨ੍ਹਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ), ਮਸ਼ੀਨ ਲਰਨਿੰਗ, ਡਾਟਾ ਸਾਇੰਸ ਦੇ ਵੱਖ-ਵੱਖ ਤਰੀਕਿਆਂ ਜਿਵੇਂ ਪਾਈਥਨ, ਐਲਗੋਰਿਥਮ, ਗਣਿਤ, ਅੰਕੜਾ ਵਰਗੀਆਂ ਪ੍ਰੋਗਰਾਮਿੰਗ ਭਾਸ਼ਾਵਾਂ ਸਿੱਖਣ ਤੇ ਆਧੁਨਿਕ ਤਕਨਾਲੋਜੀਆਂ ਦੇ ਬਹੁ-ਅਨੁਸ਼ਾਸਨੀ ਖੇਤਰ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ | ਡਾ: ਮੁਨੀਸ਼ ਸੈਣੀ ਨੇ ਪ੍ਰੋਜੈਕਟ ਵਰਕ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਨਵੇਂ ਤਰੀਕੇ ਸਿੱਖਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਪ੍ਰੋ: ਮੋਨਿਕਾ, ਪ੍ਰੋ: ਸਾਨੀਆ, ਪ੍ਰੋ: ਸ਼ਿੰਦਰ ਕੌਰ, ਪ੍ਰੋ: ਕਾਜਲ ਅਤੇ ਪ੍ਰੋ: ਪੁਨੀਤ ਓਹਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਮੀਟਿੰਗ 'ਚ ਲਏ ਫ਼ੈਸਲੇ-ਕਾਮਰੇਡ ਸੈਣੀ ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ 'ਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿੰਦਾ
Ad Position 24