ਗੁਰਦਾਸਪੁਰ, 25 ਫਰਵਰੀ (ਚੱਕਰਾਜਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਮੀਟਿੰਗ ਫ਼ਰੰਟ ਦੇ ਕਨਵੀਨਰ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਨਵੀਨਰਾਂ ਤੇ ਕੋ ਕਨਵੀਨਰਾਂ ਨੇ ਹਿੱਸਾ ਲਿਆ | ਇਸ ਸਬੰਧੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ ਤੇ ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੀਟਿੰਗ 'ਚ 1 ਫਰਵਰੀ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੇ ਫ਼ੈਸਲਿਆਂ ਦੀ ਰੌਸ਼ਨੀ 'ਚ ਫ਼ੈਸਲਾ ਕੀਤਾ ਕਿ ਇਹ ਪੰਜਾਬ ਸਰਕਾਰ ਦਾ 5ਵਾਂ ਬਜਟ ਸੈਸ਼ਨ ਹੈ ਤੇ ਇਸ ਬਜਟ ਸੈਸ਼ਨ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਜੇਕਰ ਬਜਟ ਨਾ ਰੱਖਿਆ ਤੇ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ 8 ਮਾਰਚ ਤੋਂ 11 ਮਾਰਚ ਤੱਕ ਚੰਡੀਗੜ੍ਹ ਵਿਖੇ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦਾ ਆਖ਼ਰੀ ਬਜਟ ਹੈ, ਜੇਕਰ ਇਸ ਬਜਟ ਸੈਸ਼ਨ ਦੌਰਾਨ ਮੰਗਾਂ ਨੰੂ ਅਣਗੌਲਿਆ ਕੀਤਾ ਗਿਆ ਤਾਂ ਪੈਨਸ਼ਨਰਜ਼ ਤੇ ਮੁਲਾਜ਼ਮ ਚੁੱਪ ਨਹੀਂ ਬੈਠਣਗੇ | ਇਸ ਮੌਕੇ ਰਘਬੀਰ ਸਿੰਘ ਚਾਹਲ, ਕਰਨੈਲ ਸਿੰਘ ਭੁਲੇਚੱਕ, ਕੁਲਜੀਤ ਸਿੰਘ ਸਿਧਵਾਂ, ਭੁਪਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਕਮਲਜੀਤ ਸ਼ਰਮਾ, ਓਮ ਪ੍ਰਕਾਸ਼ ਸ਼ਰਮਾ, ਗੁਰਨਾਮ ਸਿੰਘ, ਵਿਜੇ ਕੁਮਾਰ ਤੇ ਮੈਨੂਅਲ ਨਾਹਰ ਹਾਜ਼ਰ ਸਨ |