16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਮੇਰੀ ਰਸੋਈ' ਸਕੀਮ ਤਹਿਤ ਕਣਕ ਸਮੇਤ ਫੂਡ ਕਿੱਟ ਦੇਵੇਗੀ 'ਆਪ ਸਰਕਾਰ'- ਰਵਿੰਦਰ ਭੱਟੀ

Ad Position 21
No active advertisement
ਅਜੀਤ ਡੈਸਕ 26-02-2026
ਧਾਰੀਵਾਲ, 25 ਫਰਵਰੀ (ਜੇਮਸ ਨਾਹਰ)-'ਮੇਰੀ ਰਸੋਈ' ਸਕੀਮ ਰਾਹੀਂ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ | ਇਹ ਯੋਜਨਾ ਖ਼ਾਸ ਤੌਰ 'ਤੇ ਨੀਲੇ ਕਾਰਡ ਧਾਰਕ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਗਰੀਬ ਤੇ ਜ਼ਰੂਰਤਮੰਦ ਘਰਾਂ ਦੀ ਰਸੋਈ ਪੂਰੀ ਤਰ੍ਹਾਂ ਚੱਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਗਰਮ 'ਆਪ' ਯੂਥ ਆਗੂ ਤੇ ਪੰਚਾਇਤ ਮੈਂਬਰ ਪਿੰਡ ਕਲਿਆਣਪੁਰ ਰਵਿੰਦਰ ਭੱਟੀ ਨੇ ਕਰਦੇ ਹੋਏ ਕਿਹਾ ਕਿ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ ਰਾਹੀਂ ਮਿਲਣ ਵਾਲੀ ਕਣਕ ਪਹਿਲਾਂ ਵਾਂਗ ਜਾਰੀ ਰਹੇਗੀ, ਬਲਕਿ ਹੁਣ ਉਸ ਦੀ ਗੁਣਵੱਤਾ ਵਿਚ ਵੀ ਸੁਧਾਰ ਕੀਤਾ ਗਿਆ ਹੈ | ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਵਧੀਆ ਤੇ ਪੌਸ਼ਟਿਕ ਕਣਕ ਮਿਲੇ | ਰਵਿੰਦਰ ਭੱਟੀ ਨੇ ਕਿਹਾ ਕਿ 'ਮੇਰੀ ਰਸੋਈ' ਸਕੀਮ ਤਹਿਤ ਕਣਕ ਦੇ ਨਾਲ ਇਕ ਵਿਸ਼ੇਸ਼ ਫੂਡ ਕਿੱਟ ਵੀ ਦਿੱਤੀ ਜਾਵੇਗੀ | ਇਸ ਕਿੱਟ 'ਚ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਸੁੱਧ ਆਇਓਡਾਈਜਡ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ 1 ਲੀਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ | ਇਹ ਪੂਰੀ ਕਿੱਟ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੜਕ ਕਿਨਾਰੇ ਖੜੇ੍ਹ ਵਿਅਕਤੀ ਦਾ ਮੋਟਰਸਾਈਕਲ ਤੇ ਮੋਬਾਈਲ ਲੈ ਕੇ ਨੌਜਵਾਨ ਫਰਾਰ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਆਨਲਾਈਨ ਮੀਟਿੰਗ 'ਚ ਲਏ ਫ਼ੈਸਲੇ-ਕਾਮਰੇਡ ਸੈਣੀ
Ad Position 24