ਕਲਾਨੌਰ, 25 ਫਰਵਰੀ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਵਿਖੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਸਮੇਂ-ਸਮੇਂ 'ਤੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸੇ ਲੜੀ ਤਹਿਤ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਦੀ ਅਗਵਾਈ ਹੇਠ ਤੇ ਕਾਮਰਸ ਵਿਭਾਗ ਦੇ ਪ੍ਰੋ. ਸ਼ਿਵਾਨੀ ਤੇ ਪ੍ਰੋ. ਰਿਧਿਮਾ ਮਹਾਜਨ ਦੇ ਯਤਨਾਂ ਸਦਕਾ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦਰਮਿਆਨ ਕਾਮਰਸ ਵਿਸ਼ੇ 'ਚ ਆਮ ਗਿਆਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਬੀ.ਕਾਮ. ਦੂਜਾ ਸਮੈਸਟਰ (ਟੀਮ ਏ), ਚੌਥਾ ਸਮੈਸਟਰ (ਟੀਮ ਬੀ) ਤੇ ਛੇਵਾਂ ਸਮੈਸਟਰ (ਟੀਮ ਸੀ) ਦਰਮਿਆਨ ਮੁਕਾਬਲਾ ਹੋਇਆ | ਇਨ੍ਹਾਂ ਮੁਕਾਬਲਿਆਂ ਦੌਰਾਨ ਬੀ.ਕਾਮ. ਦੂਜਾ ਸਮੈਸਟਰ ਦੀ ਟੀਮ ਏ ਜੇਤੂ ਰਹੀ | ਇਸ ਮੌਕੇ ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਜੇਤੂ ਵਿਦਿਆਰਥੀਆਂ ਕਰਮਜੀਤ ਕੌਰ, ਨੰਦਨੀ ਤੇ ਸਾਜਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮਵਿਸ਼ਵਾਸ ਪੈਦਾ ਕਰਦੇ ਹਨ |