16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਸ੍ਰੀ ਹਰਗੋਬਿੰਦਪੁਰ 'ਚ 'ਪੰਜਾਬ ਬਚਾਓ ਰੈਲੀ' ਨੂੰ ਸਫ਼ਲ ਬਣਾਉਣ ਲਈ ਰਾਜਨਬੀਰ ਸਿੰਘ ਘੁਮਾਣ ਵਲੋਂ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 26-02-2026
ਅੱਚਲ ਸਾਹਿਬ, 25 ਫਰਵਰੀ (ਗੁਰਚਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ 27 ਮਾਰਚ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਅੱਜ ਸਰਕਲ ਅੱਚਲ ਸਾਹਿਬ ਦੇ 5 ਪਿੰਡਾਂ ਫੁਲਕੇ, ਫੁਲਕੇ ਖੁਰਦ, ਜੈਤੋਸਰਜਾ ਬਸਤੀ ਬਾਜੀਗਰ, ਚੂਹੇਵਾਲ, ਬਾਸਰਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀੰਟਿੰਗਾਂ ਕੀਤੀਆਂ ਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਰਕਰਾਂ ਦੇ ਸੁਝਾਅ ਲਏ ਗਏ | ਇਸ ਮੌਕੇ ਸਰਕਲ ਪ੍ਰਧਾਨ ਬਲਜਿੰਦਰ ਸਿੰਘ ਸੱਲੋ ਚਾਹਲ ਨੇ ਦੱਸਿਆ ਕਿ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਤੇ ਆਪਣੇ ਆਗੂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਲੀਡਰਸ਼ਿਪ ਦੇ ਵਿਚਾਰ ਸੁਣਨ ਲਈ 27 ਮਾਰਚ ਦੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਇਸ ਮੌਕੇ ਬਲਜਿੰਦਰ ਸਿੰਘ ਸੱਲੋ ਚਾਹਲ, ਗੁਰਬਿੰਦਰ ਸਿੰਘ ਬੂੜੇਨੰਗਲ, ਬੱਬਲੂ ਰੰਗੀਲਪੁਰ, ਗਗਨ ਚੂਹੇਵਾਲ, ਸੁਖਪਾਲ ਸਿੰਘ ਸੇਖਵਾਂ, ਰਵਿੰਦਰ ਸਿੰਘ ਫੁਲਕੇ, ਹਰਜਿੰਦਰ ਸਿੰਘ, ਪ੍ਰਗਟ ਸਿੰਘ, ਹਰਪਾਲ ਸਿੰਘ ਆਦੋਵਾਲੀ, ਸਕੱਤਰ ਸਿੰਘ ਨਸੀਰਪੁਰ, ਜਸਵੰਤ ਸਿੰਘ ਟਿੱਕਾ, ਕਵਲਦੀਪ ਸਿੰਘ ਨਸੀਰਪੁਰ, ਡਾਕਟਰ ਜਸਬੀਰ ਸਿੰਘ ਸੱਲੋ, ਇਕਬਾਲ ਸਿੰਘ ਸੱਲੋ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਸੰਬੰਧੀ ਜ਼ਿਲੇ੍ਹ ਦੇ ਸਮੂਹ ਚਾਰਜ ਅਫ਼ਸਰ ਤੇ ਜਨਗਣਨਾ ਸਟਾਫ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ ਅਗਲੀ ਖ਼ਬਰ 'ਵਰਸਿਟੀ ਕਾਲਜ 'ਚ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਮੁਕਾਬਲੇ ਕਰਵਾਏ
Ad Position 24