16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਿੱਖ ਨੈਸ਼ਨਲ ਕਾਲਜ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-02-2026
ਕਾਦੀਆਂ, 25 ਫਰਵਰੀ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਰਵਾਏ ਜਾਗਰੂਕ ਸਮਾਗਮ ਵਿਚ ਮੁੱਖ ਬੁਲਾਰੇ ਵਜੋਂ ਪ੍ਰੋ. ਰਾਜਬੀਰ ਕੌਰ ਵਲੋਂ ਪੰਜਾਬੀ ਮਾਂ-ਬੋਲੀ ਦੀ ਮੌਜ਼ੂਦਾ ਸਥਿਤੀ ਅਤੇ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਮਾਂ ਬੋਲੀ ਦਾ ਵਿਕਾਸ ਤਾਂ ਹੀ ਹੋ ਸਕਦਾ ਹੈ, ਜੇਕਰ ਬੱਚੇ ਨੂੰ ਘਰ ਵਿਚ ਆਮ ਬੋਲ-ਚਾਲ ਵਿਚ ਪੰਜਾਬੀ ਭਾਸ਼ਾ ਸਿਖਾਈ ਜਾਵੇ | ਪੰਜਾਬੀ ਭਾਸ਼ਾ ਨੂੰ ਬਾਕੀ ਭਾਸ਼ਾਵਾਂ ਵਾਂਗ ਬਰਾਬਰ ਦਾ ਦਰਜਾ ਦਿੱਤਾ ਜਾਵੇ | ਬੱਚੇ ਦੇ ਮਾਨਸਿਕ ਵਿਕਾਸ ਲਈ ਬਚਪਨ ਤੋਂ ਮਾਤ ਭਾਸ਼ਾ ਜ਼ਿਆਦਾ ਯੋਗਦਾਨ ਪਾਉਂਦੀ ਹੈ | ਵਿਸ਼ਵ ਦੇ ਉਹ ਦੇਸ਼ ਜਿਹੜੇ ਟੈਕਨੋਲੋਜੀ ਵਿਚ ਇਸ ਸਮੇਂ ਤਰੱਕੀ ਕਰ ਰਹੇ ਹਨ, ਉਨ੍ਹਾਂ ਮੁਲਕਾਂ ਵਲੋਂ ਆਪਣੇ ਬੱਚਿਆਂ ਨੂੰ ਮਾਤ ਭਾਸ਼ਾ ਵਿਚ ਹੀ ਉਚੇਰੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਪੰਜਾਬੀ ਭਾਸ਼ਾ ਪ੍ਰਤੀ ਅਸੀਂ ਅਵੇਸਲੇ ਹੋ ਰਹੇ ਹਾਂ ਅਤੇ ਵਿਦੇਸ਼ ਜਾਣ ਦੀ ਹੋੜ ਵਿਚ ਇਸ ਨੂੰ ਪਛਾੜ ਰਹੇ ਹਾਂ | ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਭਾਸ਼ਾ ਕੋਈ ਵੀ ਮਾੜੀ ਨਹੀਂ ਸਿਰਫ਼ ਸਾਡੀ ਸੋਚ ਸੰਕੀਰਨ ਹੁੰਦੀ ਜਾ ਰਹੀ ਹੈ ਅਤੇ ਅਸੀਂ ਆਪਣੀ ਮਾਤ ਭਾਸ਼ਾ ਤੋਂ ਦੂਰ ਹੋ ਰਹੇ ਹਾਂ | ਉਨ੍ਹਾਂ ਵਿਦਿਆਰਥੀ ਵਰਗ ਨੂੰ ਵੱਧ ਤੋਂ ਵੱਧ ਸਾਹਿਤ ਪੜ੍ਹਨ ਅਤੇ ਆਪਣੀ ਮਾਤ-ਭਾਸ਼ਾ ਵਿਚ ਲਿਖਣ ਲਈ ਪ੍ਰੇਰਿਤ ਕੀਤਾ | ਪੰਜਾਬੀ ਸਾਹਿਤ ਸਭਾ ਨਾਲ ਜੁੜੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਗਈਆਂ | ਐਮ.ਏ. ਪੰਜਾਬੀ ਜਮਾਤ ਦੀਆਂ ਵਿਦਿਆਰਥਣਾਂ ਅਮਨਪ੍ਰੀਤ ਕੌਰ, ਪਵਨਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ | ਮੰਚ ਦਾ ਸੰਚਾਲਨ ਕਰ ਰਹੇ ਪ੍ਰੋ. ਮਨਜੋਤ ਕੌਰ ਨੇ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੀ ਸ਼ੁਰੂਆਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਪੰਜਾਬੀ ਮਾਤ-ਭਾਸ਼ਾ ਬਾਰੇ ਵੀ ਆਪਣੇ ਵਿਚਾਰ ਰੱਖੇ | ਸਮਾਗਮ ਵਿਚ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸਿੰਘ, ਡਾ. ਸਤਿੰਦਰ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਰਾਜਬੀਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਮਿਤਾਲੀ, ਪ੍ਰੋ. ਅਮਨਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਬਲਬੀਰ ਕੌਰ, ਪ੍ਰੋ. ਆਰਫ਼ਾ ਕਮਰ, ਪ੍ਰੋ. ਅਮਤੁਲ ਬਾਕੀ ਸਮੇਤ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਸਾਹਿਤ ਸਭਾ ਨਾਲ ਜੁੜੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 13 ਦੀ ਰੈਲੀ ਸਬੰਧੀ ਕੰਵਰ ਸੰਦੀਪ ਸਿੰਘ ਲੋਧੀਨੰਗਲ ਨੇ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਦੀ ਵਾਗਡੋਰ ਸੰਭਾਲੀ ਅਗਲੀ ਖ਼ਬਰ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਟਿੰਮੀ ਨੇ ਸ਼ੋ੍ਰ.ਅ.ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
Ad Position 24