16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

13 ਦੀ ਰੈਲੀ ਸਬੰਧੀ ਕੰਵਰ ਸੰਦੀਪ ਸਿੰਘ ਲੋਧੀਨੰਗਲ ਨੇ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਦੀ ਵਾਗਡੋਰ ਸੰਭਾਲੀ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਚੂੜੀਆਂ, 25 ਫਰਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਰਹਿਨੁਮਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 13 ਮਾਰਚ ਨੂੰ ਹੋਣ ਵਾਲੀ ਰੈਲੀ ਸਬੰਧੀ ਹਲਕੇ ਦੇ ਪਿੰਡਾਂ ਵਿਚ ਸਾ. ਵਿਧਾਇਕ ਲੋਧੀਨੰਗਲ ਦੇ ਬੇਟੇ ਕੰਵਰਸੰਦੀਪ ਸਿੰਘ ਨੇ ਸਿਲਸਿਲਾ ਵਾਰ ਮੀਟਿੰਗਾਂ ਦੀ ਵਾਗ ਡੋਰ ਸੰਭਾਲੀ ਹੈ | ਇਸੇ ਲੜੀ ਤਹਿਤ ਉਨ੍ਹਾਂ ਨੇ ਪਿੰਡ ਵੀਲਾ ਤੇਜਾ ਵਿਖੇ ਵੱਖ-ਵੱਖ ਥਾਵਾਂ ਸਮੇਤ ਭੁਪਿੰਦਰ ਸਿੰਘ ਲਾਡੀ ਦੇ ਗ੍ਰਹਿ ਵਿਖੇ ਨੁੱਕੜ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ 13 ਮਾਰਚ ਨੂੰ ਹੋਣ ਵਾਲੀ ਰੈਲੀ ਸਬੰਧੀ ਵਰਕਰਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ, ਜਦ ਕਿ ਰੈਲੀ ਰਹੀ ਤਿਆਰੀਆਂ ਵਾਸਤੇ ਵਰਕਰਾਂ ਤੇ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਵਿਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 2027 ਵਿਚ ਹੋਣ ਜਾ ਰਹੀਆਂ ਚੋਣਾਂ ਸਬੰਧੀ ਰਾਹ ਪੱਧਰਾ ਕਰੇਗੀ, ਪੰਜਾਬ ਵਾਸੀਆਂ ਦੇ ਹੁੰਗਾਰੇ ਮੁਤਾਬਕ ਇਕ ਵਾਰ ਮੁੜ ਅਕਾਲੀ ਦਲ ਵਲੋਂ ਵੱਡੀ ਜਿੱਤ ਪ੍ਰਾਪਤ ਕਰ ਕੇ ਲੋਕਾਂ ਨੂੰ ਸੁੱਖ-ਸਹੂਲਤਾਂ ਵਾਲਾ ਰਾਜਭਾਗ ਦਿੱਤਾ ਜਾਵੇਗਾ, ਜਿਸ ਲਈ ਹਲਕਾ ਵਾਸੀਆਂ ਨੂੰ ਕਰੜੀ ਮਿਹਨਤ ਲਈ ਕਮਰਕੱਸੇ ਕਰਨ ਲਈ ਪ੍ਰੇਰਿਤ ਕੀਤਾ ਗਿਆ |
ਇਸ ਮੌਕੇ ਅਕਾਲੀ ਆਗੂ ਗੁਰਵਿੰਦਰ ਸਿੰਘ ਘੜਕੀਆਂ, ਮਨਪ੍ਰੀਤ ਸਿੰਘ ਮੰਨਾ ਗੁਜਰਪੁਰੀਆ, ਨੰਬਰਦਾਰ ਭੁਪਿੰਦਰ ਸਿੰਘ, ਜਥੇਦਾਰ ਕਿਰਪਾ ਸਿੰਘ, ਪ੍ਰਗਟ ਸਿੰਘ, ਵਰਿਆਮ ਸਿੰਘ, ਗੁਰਵਿੰਦਰ ਸਿੰਘ, ਹਰਵੰਤ ਸਿੰਘ, ਮਨਦੀਪ ਸਿੰਘ, ਸ਼ਿਵ ਸਿੰਘ, ਮੋਹਨ ਸਿੰਘ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਚੁਣੇ ਮੈਂਬਰਾਂ ਨੂੰ ਕੱਲ੍ਹ ਜ਼ਿਲ੍ਹਾ ਪੱਧਰ 'ਤੇ ਚੁਕਾਈ ਜਾਵੇਗੀ ਸਹੁੰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ
Ad Position 24