ਗੁਰਦਾਸਪੁਰ, 25 ਫਰਵਰੀ (ਗੁਰਪ੍ਰਤਾਪ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ 'ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ | ਉਨ੍ਹਾਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ |