16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦ ਭਾਈ ਈਸ਼ਰ ਸਿੰਘ ਦਾ 105ਵਾਂ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 26-02-2026
ਨਿੱਕੇ ਘੁੰਮਣ, 25 ਫਰਵਰੀ (ਸਤਬੀਰ ਸਿੰਘ ਘੁੰਮਣ)-ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦ ਭਾਈ ਈਸ਼ਰ ਸਿੰਘ ਦਾ 105ਵਾਂ ਸ਼ਹੀਦੀ ਦਿਹਾੜਾ ਅੱਜ ਉਨ੍ਹਾਂ ਦੇ ਪਿੰਡ ਬੂਲੇਵਾਲ ਵਿਖੇ ਬਹੁਤ ਹੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸਕ ਪੱਖਾਂ ਉੱਤੇ ਵਿਸਥਾਰ ਨਾਲ ਚਾਨਣ ਪਾਇਆ ਗਿਆ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ, ਉਨ੍ਹਾਂ ਦੀਆਂ ਕੁਰਬਾਨੀਆਂ ਸਿਰਫ਼ ਇਤਿਹਾਸ ਦੇ ਸਫ਼ਿਆਂ ਤੱਕ ਸੀਮਿਤ ਨਹੀਂ ਰਹਿੰਦੀਆਂ, ਸਗੋਂ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ | ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਸਿੱਖ ਇਤਿਹਾਸ ਦਾ ਉਹ ਸੋਨੇ ਦਾ ਅਧਿਆਇ ਹੈ, ਜਿਸ ਨੇ ਕੌਮ ਨੂੰ ਇਕੱਠ, ਸੰਘਰਸ਼ ਅਤੇ ਧਰਮ ਦੀ ਰੱਖਿਆ ਲਈ ਅਟੱਲ ਹੌਂਸਲਾ ਬਖ਼ਸ਼ਿਆ | ਭਾਈ ਈਸ਼ਰ ਸਿੰਘ ਵਰਗੇ ਸੂਰਬੀਰਾਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਸੱਚ ਅਤੇ ਇਨਸਾਫ਼ ਦੇ ਰਾਹ 'ਤੇ ਡਟੇ ਰਹਿਣ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਸ਼ਹੀਦ ਦੇ ਪੋਤਰੇ ਅਮਰਜੀਤ ਸਿੰਘ ਰੰਧਾਵਾ ਸੇਵਾਮੁਕਤ ਐਕਸੀਅਨ, ਪੜਪੋਤੇ ਬਲਵਿੰਦਰ ਸਿੰਘ ਰੰਧਾਵਾ ਅਤੇ ਭੁਪਿੰਦਰਜੀਤ ਸਿੰਘ ਰੰਧਾਵਾ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੰਗਤ ਵਲੋਂ ਸ਼ਹੀਦ ਪਰਿਵਾਰ ਪ੍ਰਤੀ ਗਹਿਰਾ ਆਦਰ ਪ੍ਰਗਟਾਇਆ ਗਿਆ | ਇਸ ਮੌਕੇ ਤੇਜਪ੍ਰਤਾਪ ਸਿੰਘ ਕਾਹਲੋਂ ਸਤਕੋਹਾ, ਅਮਰਜੀਤ ਸਿੰਘ ਗੋਖੂਵਾਲ, ਰਜਵਿੰਦਰ ਸਿੰਘ ਛੀਨਾ, ਰਣਜੀਤ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਅਮਿ੍ਤਪਾਲ ਸਿੰਘ, ਹਰਮੀਤ ਪਾਲ ਸਿੰਘ, ਜਸਕਰਨਜੀਤ ਸਿੰਘ, ਰਾਜਬੀਰ ਸਿੰਘ, ਬਾਬਾ ਸੁੱਖਾ, ਸਵਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਉੱਪ ਮੰਡਲ ਦਫ਼ਤਰ ਧਾਰੀਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਚੁਣੇ ਮੈਂਬਰਾਂ ਨੂੰ ਕੱਲ੍ਹ ਜ਼ਿਲ੍ਹਾ ਪੱਧਰ 'ਤੇ ਚੁਕਾਈ ਜਾਵੇਗੀ ਸਹੁੰ
Ad Position 24