16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

2027 ਦੀਆਂ ਚੋਣਾਂ 'ਚ ਪੰਜਾਬ 'ਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣੇਗੀ- ਰਾਜੂ ਪੰਡਿਤ

Ad Position 21
No active advertisement
ਅਜੀਤ ਡੈਸਕ 26-02-2026
ਡੇਰਾ ਬਾਬਾ ਨਾਨਕ, 25 ਫਰਵਰੀ (ਵਿਜੇ ਸ਼ਰਮਾ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਤੇ ਆਏ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਉੱਪਰ ਕਾਬੂ ਪਾਉਣ ਲਈ ਜ਼ਰੂਰੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਅੰਦਰ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣਾਈ ਜਾਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਰਾਜੂ ਪੰਡਿਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸਾਰੇ ਸੂਬਿਆਂ 'ਚ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਗਰੀਬ, ਦਲਿਤ ਤੇ ਪੱਛੜੇ ਪਰਿਵਾਰਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਅਗਰ ਪੰਜਾਬ ਅੰਦਰ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਵਿਕਾਸ ਲਈ ਜਿਥੇ ਸਾਰੇ ਖੇਤਰਾਂ ਅੰਦਰ ਤਰੱਕੀ ਦੇ ਰਾਹ ਖੁੱਲਣਗੇ, ਉਥੇ ਆਰਥਿਕ ਤੌਰ 'ਤੇ ਲੀਹੋ ਲੱਥੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਮਦਦ ਨਾਲ ਵੱਡੇ ਪ੍ਰੋਜੈਕਟ ਵੀ ਅਮਲ ਵਿਚ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਦੀ ਕੋਆਪਰੇਟਿਵ ਸੁਸਾਇਟੀ ਡੇਰਾ ਬਾਬਾ ਨਾਨਕ ਦੀ ਚੋਣ ਅਗਲੀ ਖ਼ਬਰ ਪਾਵਰਕਾਮ ਉੱਪ ਮੰਡਲ ਦਫ਼ਤਰ ਧਾਰੀਵਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Ad Position 24