16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਦੀ ਕੋਆਪਰੇਟਿਵ ਸੁਸਾਇਟੀ ਡੇਰਾ ਬਾਬਾ ਨਾਨਕ ਦੀ ਚੋਣ

Ad Position 21
No active advertisement
ਅਜੀਤ ਡੈਸਕ 26-02-2026
ਡੇਰਾ ਬਾਬਾ ਨਾਨਕ, 25 ਫਰਵਰੀ (ਹੀਰਾ ਸਿੰਘ ਮਾਂਗਟ)-ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਕੋਆਪਰੇਟਿਵ ਸੁਸਾਇਟੀ ਡੇਰਾ ਬਾਬਾ ਨਾਨਕ ਦੀ ਚੋਣ ਸੁਸਾਇਟੀ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿਚ ਕਰਵਾਈ ਗਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਅਧਿਕਾਰੀਆਂ ਦੀ ਹਾਜ਼ਰੀ 'ਚ ਜਗਤਾਰ ਸਿੰਘ ਫੌਜੀ ਠੇਠਰਕੇ ਨੂੰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਤੇ ਬਲਜੀਤ ਸਿੰਘ ਡੇਰਾ ਬਾਬਾ ਨਾਨਕ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸੇ ਤਰ੍ਹਾਂ ਪ੍ਰੀਤਮ ਸਿੰਘ ਡੇਰਾ ਬਾਬਾ ਨਾਨਕ, ਬੂਟਾ ਸਿੰਘ ਪੱਖੋਕੇ, ਸਿੰਗਾਰਾ ਸਿੰਘ ਪੱਖੋਕੇ, ਹਰਭਜਨ ਕੌਰ ਠੇਠਰਕੇ, ਅਮਰਬੀਰ ਸਿੰਘ ਠੇਠਰਕੇ, ਗੁਰਦੇਵ ਸਿੰਘ ਘਣੀਏ ਕੇ ਬੇਟ ਤੇ ਬਲਜੀਤ ਸਿੰਘ ਘਣੀਕੇ ਬੇਟ ਨੂੰ ਸਰਬਸੰਮਤੀ ਨਾਲ ਸਭਾ ਦੇ ਮੈਂਬਰ ਚੁਣਿਆ ਗਿਆ | ਇਸ ਮੌਕੇ ਨਵੀਂ ਚੁਣੀ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਫੌਜੀ ਅਤੇ ਮੀਤ ਪ੍ਰਧਾਨ ਬਲਜੀਤ ਸਿੰਘ ਸਮੇਤ ਸਮੂਹ ਮੈਂਬਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ | ਪ੍ਰਧਾਨ ਜਗਤਾਰ ਸਿੰਘ ਠੇਠਰਕੇ ਤੇ ਮੀਤ ਪ੍ਰਧਾਨ ਬਲਜੀਤ ਸਿੰਘ ਡੇਰਾ ਬਾਬਾ ਨਾਨਕ ਨੇ ਕਿਹਾ ਕਿ ਅਸੀਂ ਸਮੂਹ ਮੈਂਬਰਾਂ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦੇ ਹਾਂ, ਜਿਨਾਂ ਵਲੋਂ ਸਾਡੇ 'ਤੇ ਵਿਸ਼ਵਾਸ ਕਰਦਿਆਂ ਦੀ ਡੇਰਾ ਬਾਬਾ ਨਾਨਕ ਕੋਆਪਰੇਟਿਵ ਸੁਸਾਇਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ | ਇਸ ਮੌਕੇ ਇੰਸਪੈਕਟਰ ਗਗਨਦੀਪ ਸਿੰਘ, ਗੁਰਜੀਤ ਸਿੰਘ ਸੈਕਟਰੀ, ਆਪ ਆਗੂ ਹਰਜੀਤ ਸਿੰਘ ਠੇਠਰਕੇ, ਸਰਪੰਚ ਨਰਿੰਦਰ ਸਿੰਘ ਠੇਠਰਕੇ, ਮੇਜਰ ਸਿੰਘ ਠੇਠਰਕੇ, ਕੌਂਸਲਰ ਹਰਿੰਦਰ ਸਿੰਘ ਤੇ ਲਾਡੀ ਠੇਠਰਕੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਸ਼ਲਾਘਾਯੋਗ : ਸਮਸ਼... ਅਗਲੀ ਖ਼ਬਰ 2027 ਦੀਆਂ ਚੋਣਾਂ 'ਚ ਪੰਜਾਬ 'ਚ ਡਬਲ ਇੰਜਣ ਵਾਲੀ ਭਾਜਪਾ ਦੀ ਸਰਕਾਰ ਬਣੇਗੀ- ਰਾਜੂ ਪੰਡਿਤ
Ad Position 24