16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਪੰਜਾਬ ਬਚਾਓ ਰੈਲੀ ਸਬੰਧੀ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਊਧਨਵਾਲ, 25 ਫਰਵਰੀ (ਪਰਗਟ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਪੂਰੇ ਪੰਜਾਬ ਦੇ ਹਰੇਕ ਹਲਕੇ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ 27 ਮਾਰਚ ਨੂੰ ਹੋਣ ਵਾਲੀ ਰੈਲੀ ਸਬੰਧੀ ਪਿੰਡ ਕਾਜਮਪੁਰ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਐਸ.ਸੀ. ਵਿੰਗ ਪੰਜਾਬ ਦੇ ਜਰਨਲ ਸਕੱਤਰ ਕੈਪਟਨ ਕੁਲਵਿੰਦਰ ਸਿੰਘ ਲਾਡੀ ਦੇ ਵਿਸ਼ੇਸ਼ ਸਹਿਯੋਗ ਨਾਲ ਪਾਰਟੀ ਵਰਕਰਾਂ ਨਾਲ ਭਰਵੀ ਮੀਟਿੰਗ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਮੀਟਿੰਗ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੂਰੇ ਪੰਜਾਬ ਵਿਚ ਮੌਜੂਦਾ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਸਾਹਮਣੇ ਲਿਆ ਕੇ ਦੱਸ ਰਹੇ ਹਨ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ |
ਕੈਪਟਨ ਕੁਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੂਰੇ ਹਲਕੇ 'ਚ 27 ਮਾਰਚ ਨੂੰ ਹੋਣ ਵਾਲੀ ਰੈਲੀ ਪ੍ਰਤੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ, ਕੈਪਟਨ ਕੁਲਵਿੰਦਰ ਸਿੰਘ ਜਰਨਲ ਸਕੱਤਰ ਐਸ.ਸੀ. ਵਿੰਗ ਪੰਜਾਬ, ਮਾਸਟਰ ਸੰਤੋਖ ਸਿੰਘ, ਸਰਪੰਚ ਰਵੇਲ ਸਿੰਘ, ਲਵਪ੍ਰੀਤ ਸਿੰਘ, ਡਾ. ਸੰਨੀ ਕਾਜਮਪੁਰ, ਸਤਪਾਲ ਸਿੰਘ ਔਲਖ, ਗੁਰਭੇਜ ਸਿੰਘ, ਗੋਪੀ, ਮਲਕੀਤ ਸਿੰਘ ਫੌਜੀ, ਅਰਜਨ ਸਿੰਘ ਫੌਜੀ, ਜਸਬੀਰ ਸਿੰਘ, ਦਵਿੰਦਰ ਸਿੰਘ, ਰਵੇਲ ਸਿੰਘ, ਗੋਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਬਾਬਾ ਦਰਸ਼ਨ ਦਾਸ ਜੀ ਵਾਲੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਮਾਨ ਸਰਕਾਰ ਵਲੋਂ 'ਮੇਰੀ ਰਸੋਈ ਯੋਜਨਾ' ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਸ਼ਲਾਘਾਯੋਗ : ਸਮਸ਼...
Ad Position 24