16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਵਿਧਾਇਕ ਸ਼ੈਰੀ ਕਲਸੀ ਨੇ ਬਾਬਾ ਦਰਸ਼ਨ ਦਾਸ ਜੀ ਵਾਲੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ

Ad Position 21
No active advertisement
ਅਜੀਤ ਡੈਸਕ 26-02-2026
ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਹਲਕਾ ਬਟਾਲਾ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਬਾ ਦਰਸ਼ਨ ਦਾਸ ਜੀ ਵਾਲੀ ਰੋਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਨੇੜਲੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਸਲਾਹਿਆ ਤੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜਿਸ ਕਾਰਨ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ | ਇਸ ਮੌਕੇ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹਨ ਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ | ਉਨ੍ਹਾਂ ਦੱਸਿਆ ਕਿ ਪੰਜ ਸਾਲ ਤੱਕ ਇਸ ਸੜਕ ਦੇ ਰੱਖ-ਰਖਾਵ ਲਈ ਸਬੰਧਤ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਹਲਕਾ ਵਿਕਾਸ ਪੱਖੋਂ ਨਮੂਨੇ ਦਾ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਰੰਧਾਵਾ ਅਗਲੀ ਖ਼ਬਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਪੰਜਾਬ ਬਚਾਓ ਰੈਲੀ ਸਬੰਧੀ ਵਰਕਰਾਂ ਨਾਲ ਮੀਟਿੰਗ
Ad Position 24