16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਾਵਰਕਾਮ ਚੀਫ਼ ਇੰਜੀਨੀਅਰ ਅਰਵਿੰਦਰ ਸਿੰਘ ਬੋਪਾਰਾਏ ਦਾ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 26-02-2026
ਧਾਰੀਵਾਲ, 25 ਫਰਵਰੀ (ਸਵਰਨ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਤੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪਾਵਰਕਾਮ ਚੀਫ ਇੰਜੀਨੀਅਰ ਅਰਵਿੰਦਰ ਸਿੰਘ ਬੋਪਾਰਾਏ ਦੇ ਬਾਰਡਰ ਜ਼ੋਨ ਦੇ ਇਲਾਕੇ 'ਚ ਪਹੁੰਚਣ 'ਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਇਪੁਰ ਨੇ ਕਿਹਾ ਕਿ ਚੀਫ ਇੰਜੀਨੀਅਰ ਦੇ ਦੌਰੇ ਨਾਲ ਕਰਮਚਾਰੀਆਂ ਨੂੰ ਨਵਾਂ ਹੌਂਸਲਾ ਮਿਲਦਾ ਹੈ ਤੇ ਵਿਭਾਗੀ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲਦੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਬਾਰਡਰ ਜ਼ੋਨ ਦੇ ਮਸਲਿਆਂ ਦਾ ਹੱਲ ਤਰਜੀਹ ਦੇ ਆਧਾਰ 'ਤੇ ਕੀਤਾ ਜਾਵੇਗਾ | ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਵੀ ਕਰਮਚਾਰੀਆਂ ਦੀਆਂ ਮੁਸ਼ਕਲਾਂ ਤੇ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਤੇ ਪ੍ਰਬੰਧਨ ਨਾਲ ਮਿਲ-ਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਬਾਰਡਰ ਜ਼ੋਨ ਪ੍ਰਧਾਨ ਜਸਵਿੰਦਰ ਸਿੰਘ ਗਿੱਲ, ਚਰਨਜੀਤ ਸਿੰਘ ਖਾਲਸਾ, ਤਜਿੰਦਰ ਸਿੰਘ ਸੇਖੋਂ, ਧਰਮਵੀਰ ਸਿੰਘ, ਐਸ.ਡੀ.ਓ. ਨਰਿਪਜੀਤ ਸਿੰਘ, ਅਨਮੋਲ ਸਿੰਘ ਗਿੱਲ, ਤਰਲੋਕ ਸਿੰਘ ਖੁੰਡੀ, ਮੁਖਵਿੰਦਰ ਸਿੰਘ ਖਾਲਸਾ, ਦਲਬੀਰ ਸਿੰਘ, ਅਮਰਜੀਤ ਸਿੰਘ ਏ.ਏ.ਓ., ਗੁਰਮੁਖ ਸਿੰਘ ਦਾਲਮ, ਗੁਰਵਿੰਦਰ ਸਿੰਘ ਮਸਾਣਾ, ਰਾਜਵਿੰਦਰ ਸਿੰਘ, ਗੁਰਦਿਆਲ ਸਿੰਘ ਅਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ | ਇਸ ਮੌੇਕੇ ਚੀਫ ਇੰਜੀਨੀਅਰ ਅਰਵਿੰਦਰ ਸਿੰਘ ਬੋਪਾਰਾਏ ਨੇ ਭਰੋਸਾ ਦਿਵਾਇਆ ਕਿ ਕਰਮਚਾਰੀਆਂ ਦੀ ਭਲਾਈ ਤੇ ਖਪਤਕਾਰਾਂ ਦੀ ਬਿਹਤਰੀ ਲਈ ਹਰ ਪਹਿਲਕਦਮੀ ਕੀਤੀ ਜਾਏਗੀ |
Ad Position 22
No active advertisement
ਪਿਛਲੀ ਖ਼ਬਰ ਰੰਦੇਵ ਗੋਤ ਜਠੇਰਿਆਂ ਦੀ ਮੇਲ 28 ਨੰੂ- ਸੁਰਿੰਦਰ ਪੱਪੂ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਹਲਕਾ ਵਿਕਾਸ ਪੱਖੋਂ ਨਮੂਨੇ ਦਾ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਰੰਧਾਵਾ
Ad Position 24