16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਇੰਚਾਰਜ ਪੰਨੂੰ ਵਲੋਂ ਸੜਕ ਦੇ ਨਵੀਨੀਕਰਨ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਚੂੜੀਆਂ, 25 ਫਰਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ 'ਚ ਸ਼ੁਰੂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਹਲਕੇ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਉਂਦੇ ਹੋਏ ਫ਼ਤਹਿਗੜ੍ਹ ਚੂੜੀਆਂ-ਬਟਾਲਾ ਸੜਕ ਤੋਂ ਚਿਤੌੜਗੜ, ਸ਼ਮਸ਼ੇਰਪੁਰ, ਪਿੰਡੀ ਤੱਕ ਜਾਣ ਵਾਲੀ ਲਿੰਕ ਸੜਕ ਦਾ ਉਦਘਾਟਨ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕਰੀਬ ਸਵਾ 2 ਕਿਲੋਮੀਟਰ ਇਸ ਲਿੰਕ ਸੜਕ ਉੱਪਰ ਕਰੀਬ 38 ਲੱਖ ਦੀ ਲਾਗਤ ਆਵੇਗੀ, ਚਿਰਾਂ ਤੋਂ ਖ਼ਸਤਾ ਹਾਲਤ ਇਸ ਸੜਕ ਦੇ ਬਣ ਨਾਲ ਰੋਜ਼ਾਨਾ ਦੀ ਆਵਾਜਾਈ ਨਾਲ ਸੰਬੰਧਿਤ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਕਿਹਾ ਕਿ ਸਮੁੱਚੇ ਹਲਕੇ ਦੀਆਂ ਖ਼ਰਾਬ ਹੋ ਚੁੱਕੀਆਂ ਸੜਕਾਂ ਨੂੰ ਚੰਗੇ ਮਟੀਰੀਅਲ ਨਾਲ ਸਿਰੇ ਚੜਾ ਕੇ ਆਲੀਸ਼ਾਨ ਰੂਪ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੰਦੂਵਡਾਲਾ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਲਈ ਵਿਸੇਸ਼ ਗ੍ਰਾਂਟ ਜਾਰੀ ਕੀਤੀ ਜਾਵੇ- ਸਰਪੰਚ ਰਵੇਲ ਸਿੰਘ ਅਗਲੀ ਖ਼ਬਰ ਸੀ.ਐਚ.ਸੀ. ਭਾਮ ਵਿਖੇ ਸਾਡੇ ਬਜ਼ੁਰਗ ਸਾਡਾ ਮਾਣ ਅਭਿਆਨ ਤਹਿਤ ਮੈਡੀਕਲ ਕੈਂਪ <br/>
Ad Position 24