16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਝੰਜੀਆਂ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-02-2026
ਫਤਹਿਗੜ੍ਹ ਚੂੜੀਆਂ, 25 ਫਰਵਰੀ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਝੰਜੀਆਂ ਕਲਾਂ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਗਲੀਆਂ-ਨਾਲੀਆਂ ਤੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਝੰਜੀਆਂ ਕਲਾਂ ਨੂੰ ਆਲੀਸ਼ਾਨ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਬਕਾਇਆ ਕੱਚੇ ਰਸਤਿਆਂ ਨੂੰ ਪੱਕਾ ਕੀਤਾ ਜਾਵੇਗਾ ਤੇ ਪਿੰਡ ਵਿਚ ਬਦਤਰ ਹੋ ਚੁੱਕੇ ਸ਼ੀਵਰੇਜ ਸਿਸਟਮ ਨੂੰ ਆਧੁਨਿਕ ਤਰੀਕੇ ਨਾਲ ਸਿਰੇ ਚੜਾਇਆ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸ਼ਮਸੇਰ ਸਿੰਘ ਸੇਰਾ, ਰਘਬੀਰ ਸਿੰਘ ਅਠਵਾਲ ਦੇ ਨਾਲ ਬਲਾਕ ਪ੍ਰਧਾਨ ਹਰਦੀਪ ਸਿੰਘ, ਮਲਜਿੰਦਰ ਸਿੰਘ, ਡਾ. ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਗੋਪੀ, ਸਮਸ਼ੇਰ ਸਿੰਘ, ਹਰਜੀਤ ਸਿੰਘ ਰੰਧਾਵਾ, ਹਰਮਿੰਦਰ ਸਿੰਘ, ਜੇ.ਈ. ਗੁਰਜੰਟ ਸਿੰਘ, ਹਰੀਓਮ ਸ਼ਰਮਾ, ਸਰਬਜੀਤ ਸਿੰਘ, ਜਸਵੰਤ ਸਿੰਘ, ਵਜੀਰ ਸਿੰਘ, ਅਵਤਾਰ ਸਿੰਘ, ਗੁਰਬਾਜ ਸਿੰਘ, ਸੁਰਜੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਧੀਨੰਗਲ ਵਲੋਂ 13 ਦੀ ਰੈਲੀ ਸਬੰਧੀ ਘਣੀਏ-ਕੇ-ਬਾਂਗਰ ਦੇ ਅਕਾਲੀ ਆਗੂਆਂ ਨਾਲ ਕੀਤੀ ਇਕੱਤਰਤਾ ਅਗਲੀ ਖ਼ਬਰ ਕਾਂਗਰਸੀ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਸ੍ਰੀ ਹਰਿਗੋਬਿੰਦਪੁਰ ਵਿਖੇ ਜਗਰਾਤੇ 'ਚ ਭਰੀ ਹਾਜ਼ਰੀ
Ad Position 24