16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਲੋਧੀਨੰਗਲ ਵਲੋਂ 13 ਦੀ ਰੈਲੀ ਸਬੰਧੀ ਘਣੀਏ-ਕੇ-ਬਾਂਗਰ ਦੇ ਅਕਾਲੀ ਆਗੂਆਂ ਨਾਲ ਕੀਤੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 26-02-2026
ਫ਼ਤਹਿਗੜ੍ਹ ਚੂੜੀਆਂ, 25 ਫਰਵਰੀ (ਅਵਤਾਰ ਸਿੰਘ ਰੰਧਾਵਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 13 ਮਾਰਚ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਲੋਧੀਨੰਗਲ ਵਿਖੇ ਹੋ ਰਹੀ ਪੰਜਾਬ ਬਚਾਓ ਰੈਲੀ ਸਬੰਧੀ ਪਿੰਡ ਘਣੀਏ-ਕੇ-ਬਾਂਗਰ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਇਕੱਤਰਤਾ ਕੀਤੀ | ਇਸ ਮੌਕੇ ਲਖਬੀਰ ਸਿੰਘ ਲੋਧੀਨੰਗਲ ਨੇ ਸੀਨੀਅਰ ਵਰਕਰਾਂ ਕੋਲੋਂ ਰੈਲੀ ਸਬੰਧੀ ਸਲਾਹ-ਮਸ਼ਵਰਾ ਲਿਆ ਤੇ ਰੈਲੀ ਸਬੰਧੀ ਤਿਆਰੀਆਂ ਲਈ ਜ਼ਿੰਮੇਵਾਰੀਆਂ ਸੌਂਪੀਆਂ ਤੇ ਹੋਰ ਕਈ ਤਰ੍ਹਾਂ ਦੇ ਕਾਰਜਾਂ ਸਬੰਧੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਲੋਧੀਨੰਗਲ ਨੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਮਿਸ਼ਨ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਬਹਾਲੀ ਲਈ ਬਹੁਤ ਚੰਗੇ ਸੰਕੇਤ ਸਾਹਮਣੇ ਆ ਰਹੇ ਹਨ | ਇਸ ਮੌਕੇ ਕੰਵਰ ਸੰਦੀਪ ਸਿੰਘ ਲੋਧੀਨੰਗਲ, ਪੀ.ਏ. ਮਨਦੀਪ ਸਿੰਘ, ਗੁਰਵਿੰਦਰ ਸਿੰਘ ਬਾਜਵਾ ਘਾੜਕੀਆਂ, ਮਨਪ੍ਰੀਤ ਸਿੰਘ ਮੰਨਾ ਗੁੱਜਰਪੁਰਾ, ਮਲਕੀਤ ਸਿੰਘ ਰੰਧਾਵਾ, ਚਰਨਪ੍ਰੀਤ ਸਿੰਘ, ਕਾਬਲ ਸਿੰਘ, ਪਲਵਿੰਦਰ ਸਿੰਘ, ਸਰਦੂਲ ਸਿੰਘ, ਪ੍ਰਗਟ ਸਿੰਘ, ਬਲਵੀਰ ਸਿੰਘ, ਦਿਲਬਾਗ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਹਰਮੀਤ ਸਿੰਘ, ਬਲਜੀਤ ਸਿੰਘ, ਸੂਬੇ. ਬਲਜੀਤ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ, ਹਰਬੀਰ ਸਿੰਘ, ਸਰਦੂਲ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਡਾ. ਚੰਦਰ, ਮੰਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਖਤਿਆਰ ਸਿੰਘ ਬੋਹਜਾ ਨੇ ਐਸ.ਐਚ.ਓ. ਘੁਮਾਣ ਨੂੰ ਚਾਰਜ ਸੰਭਾਲਣ ਉਪਰੰਤ ਜੀ ਆਇਆਂ ਕਿਹਾ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਝੰਜੀਆਂ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24