ਘੁਮਾਣ, 25 ਫਰਵਰੀ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਮੁਖਤਿਆਰ ਸਿੰਘ ਬੋਹਜਾ ਨੇ ਐਸਐਚਓ ਹਰਜਿੰਦਰ ਸਿੰਘ ਦਿਓਲ ਨੂੰ ਥਾਣਾ ਘੁਮਾਣ ਦਾ ਚਾਰਜ ਸੰਭਾਲਣ ਉਪਰੰਤ ਜੀ ਆਇਆ ਕਿਹਾ | ਸ: ਬੋਹਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਨੱਥ ਪਾਉਣ ਲਈ ਵੱਡੀ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਪੰਜਾਬ ਪੁਲਿਸ ਵਲੋਂ ਹਰ ਰੋਜ਼ ਅਨੇਕਾਂ ਨਸ਼ਾ ਤਸਕਰਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਪੰਜਾਬ ਪੁਲਿਸ ਦਾ ਸਹਿਯੋਗ ਕਰੀਏ ਤੇ ਆਪੋ-ਆਪਣੇ ਪਿੰਡਾਂ 'ਚ ਨਸ਼ਾ ਵੇਚਣ ਵਾਲੇ ਲੋਕਾਂ ਦੀ ਜਾਣਕਾਰੀ ਪੁਲਿਸ ਨੂੰ ਦਈਏ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਾਣਕਾਰੀ ਦੇਣ ਵਾਲੇ ਲੋਕਾਂ ਦੇ ਨਾਂਅ ਗੁਪਤ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਲੋਕਾਂ ਦੀ ਜਾਣਕਾਰੀ ਵੀ ਪਿੰਡ ਦੇ ਪਤਵੰਤਿਆਂ ਜਾਂ ਫਿਰ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਲੋਕਾਂ ਦਾ ਇਲਾਜ ਕਰਵਾਉਣ ਲਈ ਪ੍ਰਬੰਧ ਕੀਤਾ ਜਾ ਸਕੇ | ਇਸ ਮੌਕੇ ਐਸ ਐਚ ਓ ਹਰਜਿੰਦਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਨਸ਼ਿਆਂ ਨੂੰ ਜੜੋ ਖਤਮ ਕੀਤਾ ਜਾ ਸਕੇ | ਇਸ ਮੌਕੇ ਹਰੀ ਸਿੰਘ ਗੰਡੇਕੇ, ਪੰਚ ਲਵ ਸਿੰਘ ਆਦਿ ਹਾਜ਼ਰ ਸਨ |