ਗੁਰਦਾਸਪੁਰ, 25 ਫਰਵਰੀ (ਅਸ਼ੋਕ ਸ਼ਰਮਾ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਗਾਦੜੀਆਂ ਵਿਖੇ ਪਹੁੰਚ ਕੇ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਵਚਨਬੱਧ ਹੈ ਤੇ ਪਰਿਵਾਰ ਨਾਲ ਮੋਢੇ ਨਾਲ ਮੋਢੇ ਲਗਾ ਕੇ ਖੜ੍ਹੀ ਹੈ |