16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਿਜਲੀ ਕਾਮਿਆਂ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੰੂ ਮਿਲਿਆ

Ad Position 21
No active advertisement
ਅਜੀਤ ਡੈਸਕ 26-02-2026
ਗੁਰਦਾਸਪੁਰ, 25 ਫਰਵਰੀ (ਅਸ਼ੋਕ ਸ਼ਰਮਾ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਦੀ ਨਵੀਂ ਚੁਣੀ ਕਮੇਟੀ ਦਾ ਵਫ਼ਦ ਸਰਕਲ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਉਪ ਮੁੱਖ ਇੰਜੀਨੀਅਰ ਨੰੂ ਮਿਲਿਆ | ਇਸ ਮੌਕੇ ਮੁਲਾਜ਼ਮਾਂ ਨੇ ਆਪਣੀਆਂ ਮੁਸ਼ਕਿਲਾਂ ਤੋਂ ਉਨ੍ਹਾਂ ਨੰੂ ਜਾਣ ਕਰਵਾਇਆ ਤੇ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਪੰਜਾਬ ਦੇ ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ, ਸਰਕਲ ਪ੍ਰਧਾਨ ਸਾਹਿਬ ਸਿੰਘ ਤੇ ਹੋਰ ਨਵੀਂ ਚੁਣੇ ਕਮੇਟੀ ਮੈਂਬਰਾਂ ਨੇ ਕਰਮਚਾਰੀਆਂ ਨੰੂ ਫ਼ੀਲਡ 'ਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਤੇ ਖ਼ਾਸ ਕਰਕੇ ਮੈਡੀਕਲ ਬਿੱਲਾਂ ਤੇ ਹਲਫ਼ੀਆ ਬਿਆਨ ਤਸਦੀਕ ਕਰਵਾਉਣ ਸਬੰਧੀ ਜਾਰੀ ਕੀਤੇ ਪੱਤਰ 'ਤੇ ਰੋਸ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਨਾਲ ਕਰਮਚਾਰੀਆਂ ਤੇ ਪੈਨਸ਼ਨਰਾਂ ਨੰੂ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ ਤੇ ਪੱਤਰ ਤੁਰੰਤ ਵਾਪਸ ਲਿਆ ਜਾਵੇ | ਜਿਸ 'ਤੇ ਉਪ ਮੁੱਖ ਇੰਜੀਨੀਅਰ ਨੇ ਸਾਰੇ ਮਸਲਿਆਂ ਤੇ ਮੁਸ਼ਕਿਲਾਂ ਨੰੂ ਵਿਭਾਗ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸਰਕਲ ਸਕੱਤਰ ਨਿਸ਼ਾਨ ਸਿੰਘ ਸੋਹਲ, ਸੀਨੀਅਰ ਮੀਤ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ, ਮੀਤ ਪ੍ਰਧਾਨ ਮਨੋਜ ਸ਼ਰਮਾ, ਗੁਰਦੇਵ ਸਿੰਘ, ਮਾਨਵਜੋਤ ਸਿੰਘ ਰੰਧਾਵਾ ਤੇ ਜਸਵਿੰਦਰ ਸਿੰਘ ਬਾਊਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾਸ੍ਰੋਤ- ਐਡਵੋਕੇਟ ਸੇਖਵਾਂ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੇ ਰਮਨ ਬਹਿਲ ਨੇ ਸ਼ਹੀਦ ਏ.ਐੱਸ.ਆਈ ਗੁਰਨਾਮ ਸਿੰਘ ਦੇ ਪਰਿਵਾਰ ਨਾਲ...
Ad Position 24