16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾਸ੍ਰੋਤ- ਐਡਵੋਕੇਟ ਸੇਖਵਾਂ

Ad Position 21
No active advertisement
ਅਜੀਤ ਡੈਸਕ 26-02-2026
ਧਾਰੀਵਾਲ, 25 ਫਰਵਰੀ (ਸਵਰਨ ਸਿੰਘ)-ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾਸ੍ਰੋਤ ਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਆਲੋਵਾਲ ਵਿਖੇ ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਦੀ ਛੇਵੀਂ ਬਰਸੀ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਸੇਸ਼ ਤੌਰ 'ਤੇ ਯਤਨ ਕਰ ਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਯਾਦਗਾਰੀ ਗੇਟ ਬਣਵਾਇਆ | ਇਸ ਮੌਕੇ ਰਾਗੀ ਜਥਾ ਸ਼ਮਸੇਰ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ਹੀਦ ਦੀ ਯਾਦ ਵਿਚ ਲਗਾਏ ਗਏ ਖੂਨਦਾਨ ਕੈਂਪ 'ਚ 20 ਯੂਨਿਟ ਖੂਨ ਇਕੱਠਾ ਕੀਤਾ ਗਿਆ | ਸ਼ਹੀਦ ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਚੀਮਾ ਦੀ ਸਪੁੱਤਰੀ ਫਲਾਇਟ ਲੈਫਟੀਨੈਂਟ ਕੁੰਜਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਾਰਕਿਟ ਕਮੇਟੀ ਧਾਰੀਵਾਲ ਚੇਅਰਮੈਨ ਭੁਪਿੰਦਰ ਸਿੰਘ ਰਿੰਕਾ, ਸ਼ਹੀਦ ਸੈਨਿਕ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਵਰਿੰਦਰ ਵਿੱਕੀ, ਸ਼ਹੀਦ ਦੀ ਮਾਤਾ ਸਰਬਜੀਤ ਕੌਰ, ਧਰਮਪਤਨੀ ਨਵਨੀਤ ਕੌਰ, ਬੇਟਾ ਭਵਗੁਰਨੀਤ ਕੌਰ ਚੀਮਾ, ਭਰਾ ਗੁਰਦੀਪ ਸਿੰਘ ਚੀਮਾ ਨੂੰ ਵੀ ਸਿਰੋਪਾਓ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਬਲਾਕ ਪ੍ਰਧਾਨ ਤੇ ਸੰਮਤੀ ਮੈਂਬਰ ਮਾਲਿਕ ਸਿੰਘ ਬੰਟੀ ਛੋਟੇਪੁਰ, ਬਲਾਕ ਪ੍ਰਧਾਨ ਸਰਪੰਚ ਹਰਪਾਲ ਸਿੰਘ ਕੰਗ, ਸਰਪੰਚ ਅੰਮਿ੍ਤਪਾਲ ਸਿੰਘ ਬੱਲ, ਅਮਰਜੀਤ ਸਿੰਘ ਲਾਡੀ ਕੋਟ, ਸੰਮਤੀ ਮੈਂਬਰ ਸਤਿੰਦਰਪਾਲ ਸਿੰਘ ਸੁਜਾਨਪੁਰ, ਹਰਪਾਲ ਸਿੰਘ ਚੱਕ ਬੜੋਏ, ਮਨਜੀਤ ਸਿੰਘ ਕੰਗ, ਬਾਬਾ ਨੱਥਾ ਸਿੰਘ ਸੰਧਵਾਂ, ਹਰਦੇਵ ਸਿੰਘ ਦੇਬੀ, ਸਰਪੰਚ ਗੁਰਨਾਮ ਸਿੰਘ ਆਲੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਲਾਨੌਰ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਜਥੇ. ਲੰਗਾਹ ਵਲੋਂ ਵਰਕਰ ਕੀਤੇ ਲਾਮਬੱਧ ਅਗਲੀ ਖ਼ਬਰ ਬਿਜਲੀ ਕਾਮਿਆਂ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੰੂ ਮਿਲਿਆ
Ad Position 24