16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦੀ ਕਾਨਫਰੰਸ

Ad Position 21
No active advertisement
ਅਜੀਤ ਡੈਸਕ 26-02-2026
ਡੇਰਾ ਬਾਬਾ ਨਾਨਕ, 25 ਫਰਵਰੀ (ਹੀਰਾ ਸਿੰਘ ਮਾਂਗਟ)-ਅੱਜ ਪੰਜਾਬ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਖੰਨਾ ਚਮਾਰਾ ਦੇ ਮੁਜਾਰੇ ਕਿਸਾਨਾਂ ਦੇ ਸ਼ਹੀਦ ਬਲਵਿੰਦਰ ਸਿੰਘ ਤੇ ਕਸ਼ਮੀਰ ਸਿੰਘ ਦੇ 16ਵੇਂ ਸ਼ਹੀਦੀ ਦਿਵਸ ਮੌਕੇ ਖੰਨਾ ਚੰਮਾਰਾ ਵਿਖੇ ਸ਼ਹੀਦੀ ਕਾਨਫਰੰਸ ਕੀਤੀ ਗਈ | ਇਸ ਸਮੇਂ ਕਿਸਾਨ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਲਜਾਰ ਸਿੰਘ ਬਸੰਤਕੋਟ ਤੇ ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਦਹਾਕਿਆਂ ਤੋਂ ਧਾਰਮਿਕ ਸੰਸਥਾਵਾਂ ਸਮੇਤ ਪੰਚਾਇਤੀ ਤੇ ਹੋਰ ਵੱਡੇ ਧਨਾਢਾਂ ਦੀਆਂ ਜ਼ਮੀਨਾਂ 'ਤੇ ਖੇਤੀ ਕਰ ਰਹੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਵੱਡੇ ਪੱਧਰ 'ਤੇ ਰੋਜ਼ਗਾਰ ਦਾ ਪ੍ਰਬੰਧ ਕਰਨ ਲਈ ਛੋਟੀਆਂ ਸਨਅਤਾਂ ਨੂੰ ਸਬਸਿਡੀ ਮੁਹੱਈਆ ਕੀਤੀ ਜਾਵੇ | ਬੁਲਾਰਿਆਂ ਨੇ ਐਸ.ਡੀ.ਐਮ. ਡੇਰਾ ਬਾਬਾ ਨਾਨਕ ਤੋਂ ਮੰਗ ਕੀਤੀ ਹੈ ਕਿ ਮੁਜਾਰੇ ਕਿਸਾਨਾਂ ਵਲੋਂ ਉਨ੍ਹਾਂ ਨੂੰ ਦਿੱਤੀਆਂ ਦਰਖਾਸਤਾਂ ਦੇ ਆਧਾਰ 'ਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਾਨੂੰਨੀ ਲਗਾਨ ਜਮਾ ਕੀਤਾ ਜਾਵੇ | ਇਸ ਸਮੇਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਇਨ੍ਹਾਂ ਸਰਕਾਰਾਂ ਵਲੋਂ ਰੋਜ਼ਗਾਰ ਜਾਂ ਰੋਜ਼ਗਾਰ ਦੀ ਜਗਾ ਜ਼ਮੀਨ ਦੇਣ ਦੀ ਬਜਾਏ ਰਿਓੜੀਆਂ ਵੰਡ ਕੇ ਸੱਤਾ ਹਥਿਆਈ ਜਾ ਰਹੀ ਹੈ | ਆਗੂਆਂ ਨੇ ਕਿਹਾ ਕਿ ਗਰੀਬ ਜਨਤਾ ਨੂੰ ਇਹ ਕਿੱਟਾਂ ਲੈਣ ਤੋਂ ਇਨਕਾਰ ਕਰਦਿਆਂ ਰੁਜ਼ਗਾਰ ਤੇ ਜ਼ਮੀਨ ਦੀ ਮੰਗ ਕਰਨੀ ਚਾਹੀਦੀ ਹੈ, ਜਿਸ ਨਾਲ ਜਨਤਾ ਆਪਣਾ ਆਪ ਕੰਮ ਕਰਕੇ ਆਪਣਾ ਪਰਿਵਾਰ ਪਾਲ ਸਕੇ | ਇਸ ਸਮੇਂ ਹਰਪਾਲ ਸਿੰਘ ਰਾਮਦੀਵਾਲੀ, ਅਰਜਨ ਸਿੰਘ, ਗੁਰਿੰਦਰ ਸਿੰਘ ਖੱਦਰ, ਕਰਮਜੀਤ ਸਿੰਘ ਖੰਨਾ ਚਮਾਰਾ, ਗੁਲਜਾਰ ਸਿੰਘ, ਬਲਬੀਰ ਸਿੰਘ ਉੱਚਾ ਧਕਾਲਾ, ਪ੍ਰੇਮ ਮਸੀਹ ਸੋਨਾ, ਬਲਜੀਤ ਸਿੰਘ, ਪ੍ਰਗਟ ਸਿੰਘ, ਰਾਜੂ ਬਟਾਲਾ, ਬਲਦੇਵ ਖਹਿਰਾ, ਮਨਜੀਤ ਸਿੰਘ ਰਾਊਵਾਲ, ਸਰਪੰਚ ਹਰਵਿੰਦਰ ਸਿੰਘ ਖੰਨਾ ਚਮਾਰਾ ਅਤੇ ਜੋਗਿੰਦਰ ਸਿੰਘ ਖੰਨਾ ਚਮਾਰਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪਨੂੰ ਵਲੋਂ ਪਿੰਡ ਘਣੀਏ-ਕੇ-ਬਾਂਗਰ ਦੀ ਜਲ ਸਪਲਾਈ ਸਕੀਮ ਦਾ ਉਦਘਾਟਨ <br/> ਅਗਲੀ ਖ਼ਬਰ ਕਲਾਨੌਰ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਜਥੇ. ਲੰਗਾਹ ਵਲੋਂ ਵਰਕਰ ਕੀਤੇ ਲਾਮਬੱਧ
Ad Position 24