16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਇੰਚਾਰਜ ਪਨੂੰ ਵਲੋਂ ਪਿੰਡ ਘਣੀਏ-ਕੇ-ਬਾਂਗਰ ਦੀ ਜਲ ਸਪਲਾਈ ਸਕੀਮ ਦਾ ਉਦਘਾਟਨ <br/>

Ad Position 21
No active advertisement
ਪਿੰਡ ਘਣੀਏ-ਕੇ-ਬਾਂਗਰ ਵਿਖੇ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਹੋਰਨਾਂ ਸਮੇਤ | ਤਸਵੀਰ : ਅਵਤਾਰ ਸਿੰਘ ਰੰਧਾਵਾ <br/> 26-02-2026
ਫ਼ਤਹਿਗੜ੍ਹ ਚੂੜੀਆਂ, 25 ਫਰਵਰੀ (ਅਵਤਾਰ ਸਿੰਘ ਰੰਧਾਵਾ, ਐੱਮ.ਐੱਸ. ਫੁੱਲ)-ਪਿਛਲੇ 2 ਸਾਲਾਂ ਤੋਂ ਪਿੰਡ ਘਣੀਏ-ਕੇ-ਬਾਂਗਰ ਦੀ ਵਾਟਰ ਸਪਲਾਈ ਟਿਊਬਵੈੱਲ ਦਾ ਬੋਰ ਖ਼ਰਾਬ ਹੋਣ ਕਾਰਨ ਸਪਲਾਈ ਬੰਦ ਹੋਣ ਕਾਰਨ ਸੰਬੰਧਿਤ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੇ ਯਤਨਾਂ ਸਦਕਾ ਨਾਲ 16 ਲੱਖ 65 ਹਜ਼ਾਰ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਬੋਰ ਕਰਵਾ ਕੇ ਸਪਲਾਈ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਜਲ ਅਰਪਣ ਦਿਵਸ ਮੌਕੇ ਇਹ ਜਲ ਸਪਲਾਈ ਸਕੀਮ ਨੂੰ ਪਿੰਡ ਘਣੀਏ-ਕੇ-ਬਾਂਗਰ ਦੀ ਪੰਚਾਇਤ ਨੂੰ ਸੌਂਪ ਦਿੱਤਾ ਗਿਆ ਹੈ | ਇਸ ਦਾ ਉਦਘਾਟਨ ਅੱਜ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਹੋਰਨਾਂ ਦੀ ਹਾਜ਼ਰੀ 'ਚ ਕੀਤਾ ਗਿਆ | ਇਸ ਮੌਕੇ ਸਰਪੰਚ ਕਰਮਜੀਤ ਸਿੰਘ ਬਰਾੜ, ਬਰਨਾਟ ਮਸੀਹ, ਐਕਸੀਅਨ ਰਜਿੰਦਰ ਸਿੰਘ, ਐੱਸ.ਡੀ.ਓ. ਹਰਜੀਤ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਮਹੇਸ਼ ਕੁਮਾਰ ਗੁਰਦਾਸਪੁਰ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ ਆਦਿ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ 'ਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿਕਰੀ ਤੇ ਵਰਤੋਂ ਜ਼ੋਰਾਂ 'ਤੇ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹੀਦੀ ਕਾਨਫਰੰਸ
Ad Position 24