16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐੱਸ.ਡੀ.ਐਮ ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਗੁਰਦਾਸਪੁਰ, 25 ਫਰਵਰੀ (ਚੱਕਰਾਜਾ)-ਭਾਰਤੀ ਫ਼ੌਜ ਭਰਤੀ ਦਫ਼ਤਰ ਅੰਮਿ੍ਤਸਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਕਰਵਾ ਰਿਹਾ ਹੈ | ਭਰਤੀ ਰੈਲੀ 'ਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਤੇ ਅਗਨੀਵੀਰ ਟਰੇਡਸਮੈਨ (10ਵੀਂ ਅਤੇ 8ਵੀਂ) ਦੀ ਭਰਤੀ ਕੀਤੀ ਜਾਵੇਗੀ | ਇਸ ਭਰਤੀ ਰੈਲੀ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਐੱਸ.ਡੀ.ਐਮ ਅਨੁਪ੍ਰੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਰਨਲ ਜੇਮਜ਼ ਜੈਕਬ, ਡਾਇਰੈਕਟਰ ਭਰਤੀ ਦਫ਼ਤਰ, ਸੂਬੇਦਾਰ ਮੇਜਰ ਸੰਜੇ, ਸੂਬੇਦਾਰ ਪ੍ਰਵੀਨ, ਡੀ.ਐੱਸ.ਪੀ ਬੀ.ਐੱਸ ਔਲਖ, ਡਾ: ਪ੍ਰਭਜੀਤ ਕੌਰ ਕਲਸੀ ਸਹਾਇਕ ਸਿਵਲ ਸਰਜਨ, ਐੱਸ.ਡੀ.ਓ ਲਵਜੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ ਤੇ ਹੋਰ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਕਰਨਲ ਜੇਮਜ਼ ਜੈਕਬ ਡਾਇਰੈਕਟਰ ਭਰਤੀ ਦਫ਼ਤਰ ਅੰਮਿ੍ਤਸਰ ਨੇ ਕਿਹਾ ਕਿ ਇਸ ਭਰਤੀ ਰੈਲੀ 'ਚ ਜ਼ਿਲ੍ਹਾ ਗੁਰਦਾਸਪੁਰ, ਅੰਮਿ੍ਤਸਰ ਤੇ ਪਠਾਨਕੋਟ ਦੇ ਉਮੀਦਵਾਰਾਂ ਦੀ ਸਰੀਰਕ ਤੇ ਮੈਡੀਕਲ ਤੰਦਰੁਸਤੀ ਦੇ ਨਾਲ-ਨਾਲ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ | ਇਸ ਮੌਕੇ ਐੱਸ.ਡੀ.ਐਮ ਅਨੁਪ੍ਰੀਤ ਕੌਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਭਰਤੀ ਰੈਲੀ ਨੂੰ ਸਫਲ ਬਣਾਉਣ ਲਈ ਆਪਣੇ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ 'ਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸੈਮੀਨਾਰ ਅਗਲੀ ਖ਼ਬਰ 21 ਨੂੰ ਕਲਾਨੌਰ ਦੀ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਜਥੇ. ਮਝੈਲ
Ad Position 24