16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰੂ ਨਾਨਕ ਕਾਲਜ ਬਟਾਲਾ 'ਚ ਸਮੂਹ ਸ਼ਹੀਦ ਸਿੰਘਾਂ ਦੀ ਯਾਦ 'ਚ ਸੈਮੀਨਾਰ

Ad Position 21
No active advertisement
ਅਜੀਤ ਡੈਸਕ 26-02-2026
ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ ਭਾਈ ਤਾਰਾ ਸਿੰਘ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਧਾਰਮਿਕ ਅਧਿਆਪਕ ਪ੍ਰੋ. ਗੁਰਵਿੰਦਰ ਸਿੰਘ ਵਲੋਂ ਅਰਦਾਸ ਨਾਲ ਕੀਤੀ ਗਈ | ਸੈਮੀਨਾਰ 'ਚ ਮੁੱਖ ਬੁਲਾਰੇ ਵਜੋਂ ਪਹੁੰਚੇ ਡਾ. ਗੁਰਪ੍ਰੀਤ ਸਿੰਘ ਰਿਸਰਚ ਸਕਾਲਰ ਸਿੱਖ ਇਤਿਹਾਸ ਬੋਰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੇ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਇਸ ਸਾਕੇ 'ਚ ਲਗਭਗ 150 ਤੋਂ ਵੱਧ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ | ਪ੍ਰੋ. ਵਿਸ਼ਵਜੀਤ ਸਿੰਘ ਨੇ 'ਸਾਕਾ' ਸ਼ਬਦ ਨੂੰ ਲੈ ਕੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਭਾਈ ਲਛਮਣ ਸਿੰਘ ਧਾਰੋਵਾਲੀ ਦੀ ਸ਼ਹੀਦੀ ਬਾਰੇ ਕਿਹਾ ਕਿ ਇਸ ਸ਼ਹੀਦੀ ਨੇ ਸਿੱਖਾਂ ਅੰਦਰ ਨਵੀਂ ਚੇਤਨਾ ਨੂੰ ਜਨਮ ਦਿੱਤਾ | ਉਨ੍ਹਾਂ ਪਿਛਲੇ ਸਾਲ ਧਾਰਮਿਕ ਪ੍ਰੀਖਿਆ ਵਿਚ ਅੱਵਲ ਦਰਜਾ ਪ੍ਰਾਪਤ ਕਰਨ ਵਾਲੇ ਗੁਰੂ ਨਾਨਕ ਕਾਲਜ ਬਟਾਲਾ ਤੇ ਗੂਰੂ ਨਾਨਕ ਦੇਵ ਐਕਡਮੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ | ਇਸ ਮੌਕੇ ਭਾਈ ਜਤਿੰਦਰਪਾਲ ਸਿੰਘ ਵਿੱਕੀ, ਭਾਈ ਪੰਥਜੀਤ ਸਿੰਘ ਪ੍ਰਚਾਰਕ, ਭਾਈ ਗੁਰਪਿੰਦਰ ਸਿੰਘ ਪ੍ਰਚਾਰਕ, ਭਾਈ ਮੋਹਨ ਸਿੰਘ ਕਵੀਸ਼ਰ, ਭਾਈ ਤਰਸੇਮ ਸਿੰਘ ਸੇਖਵਾਂ, ਭਾਈ ਗੁਰਦੇਵ ਸਿੰਘ ਲੱਧਾ ਮੁੰਡਾ, ਭਾਈ ਤਰਨਜੀਤ ਸਿੰਘ ਬਟਾਲਾ, ਡਾ. ਗੁਰਬੀਰ ਸਿੰਘ ਬਰਾੜ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਨਵਤੇਜ ਕੌਰ, ਡਾ. ਹਰਮੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਗੁਰਦੀਪ ਕੌਰ, ਪ੍ਰੋ. ਨਵਦੀਪ ਕੌਰ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਨਰਿੰਦਰ ਕੌਰ, ਪ੍ਰੋ. ਹਰਸੀਰਤ ਕੌਰ, ਪ੍ਰੋ. ਦਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਚੇਅਰਮੈਨ ਜੋਬਨ ਰੰਧਾਵਾ ਅਗਲੀ ਖ਼ਬਰ ਐੱਸ.ਡੀ.ਐਮ ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਅਗਨੀਵੀਰ ਭਰਤੀ ਰੈਲੀ ਸਬੰਧੀ ਮੀਟਿੰਗ
Ad Position 24