ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਪਿੰਡ ਢਡਿਆਲਾ ਨੱਤ ਵਿਖੇ ਚੌਥਾ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਸ਼ਿਰਕਤ ਕੀਤੀ | ਇਸ ਮੌਕੇ ਜੋਬਨ ਰੰਧਾਵਾ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ | ਜੋਬਨ ਰੰਧਾਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਭਰ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਸ ਦਾ ਮੁੱਖ ਉਦੇਸ਼ ਜਿੱਥੇ ਚੰਗੇ ਖਿਡਾਰੀ ਪੈਦਾ ਕਰਨਾ ਹੈ, ਉਥੇ ਹੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਨਾ ਹੈ | ਇਸ ਮੌਕੇ ਸਿੱਖਿਆ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਪਿ੍ੰਸੀਪਲ ਹਰਪਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਪਨੂੰ ਜ਼ਿਲ੍ਹਾ ਉਪ ਪ੍ਰਧਾਨ ਸੋਸ਼ਲ ਮੀਡੀਆ, ਲਵਪ੍ਰੀਤ ਸਿੰਘ ਉਪ ਮੀਡੀਆ ਇੰਚਾਰਜ ਹਲਕਾ ਫ਼ਤਹਿਗੜ੍ਹ ਚੂੜੀਆਂ, ਦਲਜੀਤ ਲੱਕੀ, ਰਾਣਾ ਸੁੰਡਲ, ਜਸਪਾਲ ਸਿੰਘ ਲੰਗਰਵਾਲ, ਹਰਦੀਪ ਬੁੱਲੋਵਾਲ, ਸਰਪੰਚ ਅਵਤਾਰ ਸਿੰਘ ਕਾਲਾ ਅਫ਼ਗਾਨਾ ਆਦਿ ਹਾਜ਼ਰ ਸਨ |