ਬਟਾਲਾ, 25 ਫਰਵਰੀ (ਸਤਿੰਦਰ ਸਿੰਘ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਕੇਸਰੀ ਝੰਡਾ ਚਾਹਲ, ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਬਾਰਡਰ ਜ਼ੋਨ ਅੰਮਿ੍ਤਸਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਉੱਪਰ ਅਹਿਮ ਵਿਚਾਰ-ਵਟਾਂਦਰਾ ਕਰਨ ਉਪਰੰਤ ਆਉਣ ਵਾਲੇ ਤਿੱਖੇ ਸੰਘਰਸ਼ ਲਈ ਤਿਆਰ ਕੀਤਾ ਗਿਆ | ਇਸ ਮੌਕੇ ਸ੍ਰੀ ਜੇਮਜ ਭੱਟੀ ਜੋ ਇਸ ਤੋਂ ਪਹਿਲਾਂ ਕਰਮਜੀਤ ਸਿੱਧੂ ਦੀ ਜਥੇਬੰਦੀ ਪੰਜਾਬ ਦੇ ਜਨਰਲ ਸਕੱਤਰ ਸਨ, ਸੈਂਕੜੇ ਸਾਥੀਆਂ ਰਵੀ ਪ੍ਰਤਾਪ, ਬਲਦੇਵ ਰਾਜ, ਲਵਲੀ, ਨਵਜੋਤ ਸਿੰਘ, ਪ੍ਰਤਾਪ ਸਿੰਘ, ਪਵਨ ਕੁਮਾਰ, ਗੁਰਸੇਵਕ ਸਿੰਘ, ਉਪਿੰਦਰ ਸ਼ਰਮਾ, ਸੋਨੂੰ ਆਦਿ ਇੰਪਲਾਈਜ਼ ਫ਼ੈਡਰੇਸ਼ਨ ਚਾਹਲ ਪੰਜਾਬ ਵਿਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਜੇਮਜ ਭੱਟੀ ਨੂੰ ਪੀ.ਐਡ.ਐੱਮ. ਜ਼ੋਨ ਲੁਧਿਆਣਾ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਮੰਗਲ ਸਿੰਘ, ਰਜੇਸ਼ ਕੁਮਾਰ ਡੇਰਾ ਬਾਬਾ ਨਾਨਕ, ਗੁਰਪ੍ਰੀਤ ਸਿੰਘ ਮੱਲ੍ਹੀ, ਕੁਲਵੰਤ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ, ਬਲਜੀਤ ਸਿੰਘ ਸਰੂਪਵਾਲੀ ਆਦਿ ਸ਼ਾਮਿਲ ਸਨ |