16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਦੀ ਆਗੂਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਧਾਰੀਵਾਲ, 25 ਫਰਵਰੀ (ਸਵਰਨ ਸਿੰਘ)- ਸਥਾਨਕ ਬੇਦੀ ਕਾਲੋਨੀ ਧਾਰੀਵਾਲ ਵਿਖੇ ਜੇ.ਬੀ. ਸਿੰਘ ਜਫ਼ਰਵਾਲ ਐਨ.ਆਰ.ਆਈ. ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਇੰਜ. ਜੇ.ਪੀ. ਸਿੰਘ ਜਨਰਲ ਸਕੱਤਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਾਰਡ ਨੰਬਰ 8 ਤੋਂ ਦਾਅਵੇਦਾਰ ਉਮੀਦਵਾਰ ਦੀ ਅਗਵਾਈ 'ਚ ਕੀਤੀ ਗਈ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਵਰਕਰਾਂ ਨੂੰ ਸੰਬੋਧਨ ਕੀਤਾ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇੰਜੀਨੀਅਰ ਜੇ.ਪੀ. ਸਿੰਘ ਨੇ ਵਾਰਡ ਨੰਬਰ 8 ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਹਲਕਾ ਇੰਚਾਰਜ ਨੂੰ ਜਾਣੂ ਕਰਵਾਇਆ ਗਿਆ ਤੇ ਹਲਕਾ ਇੰਚਾਰਜ ਸ: ਗੁਰਇਕਬਾਲ ਸਿੰਘ ਮਾਹਲ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਸਾਡੀ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਵਾਰਡ ਨੰਬਰ 8 ਦੇ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ | ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਮਜ਼ਬੂਤ ਸੰਗਠਨ ਹੀ ਜਿੱਤ ਦੀ ਕੁੰਜੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਮਿਹਨਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣ | ਮੀਟਿੰਗ ਦੇ ਅੰਤ 'ਤੇ ਸਭ ਨੇ ਇਕਸੁਰ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਇਲਾਕੇ ਦੇ ਵਿਕਾਸ ਲਈ ਡਟ ਕੇ ਕੰਮ ਕਰਨ ਦਾ ਸੰਕਲਪ ਲਿਆ | ਇਸ ਮੌਕੇ ਕੌਂਸਲਰ ਇੰਦਰਿਆਸ ਹੰਸ, ਸੁਰਿੰਦਰ ਆਸ਼ੂ, ਹਰਚਰਨ ਸਿੰਘ ਟੋਨਾ, ਦੀਪ ਮਾਨ ਖੁੰਡਾ, ਪ੍ਰੇਮ ਸਿੰਘ ਘੁੰਮਣ, ਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਪਟਵਾਰੀ, ਬਲਵਿੰਦਰ ਸਿੰਘ, ਹਰਪ੍ਰਤਾਪ ਸਿੰਘ, ਸੁੱਚਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਚੇਅਰਮੈਨ ਜੋਬਨ ਰੰਧਾਵਾ ਅਗਲੀ ਖ਼ਬਰ ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ
Ad Position 24