16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 26-02-2026
ਧਾਰੀਵਾਲ, 25 ਫਰਵਰੀ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਧਾਰੀਵਾਲ ਵਿਖੇ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਧਾਰੀਵਾਲ ਵਲੋਂ ਸੰਗਤੀ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਕੇ ਕੀਤੀ ਗਈ | ਇਸ ਮੌਕੇ ਰਾਗੀ ਸਿੰਘਾਂ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੇਵਾਦਾਰ ਇੰਦਰਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ 3 ਮਾਰਚ ਨੂੰ ਸਵੇਰੇ 4.30 ਵਜੇ ਗੁਰਦੁਆਰਾ ਸਿੰਘ ਸਭਾ ਧਾਰੀਵਾਲ ਤੋਂ ਸੰਗ ਡੇਰਾ ਬਾਬਾ ਨਾਨਕ ਦੇ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ | ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ, ਕੈਪਟਨ ਗੁਰਪਾਲ ਸਿੰਘ, ਨਵਜੋਤ ਸਿੰਘ ਸੂਬੇਦਾਰ, ਜਸਪਾਲ ਸਿੰਘ ਕਲਿਆਣਪੁਰ, ਪ੍ਰੇਮ ਸਿੰਘ ਪੁਰਾਣਾ ਧਾਰੀਵਾਲ, ਇੰਸਪੈਕਟਰ ਜਸਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਸਰਾਹਣਯੋਗ ਕਦਮ-ਵਿਜੇ ਦੱਤ ਅਗਲੀ ਖ਼ਬਰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਚੇਅਰਮੈਨ ਜੋਬਨ ਰੰਧਾਵਾ
Ad Position 24