16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

'ਮੇਰੀ ਰਸੋਈ' ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਸਰਾਹਣਯੋਗ ਕਦਮ-ਵਿਜੇ ਦੱਤ

Ad Position 21
No active advertisement
ਅਜੀਤ ਡੈਸਕ 26-02-2026
ਗੁਰਦਾਸਪੁਰ, 25 ਫਰਵਰੀ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਘੋਸ਼ਿਤ 'ਮੇਰੀ ਰਸੋਈ' ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਤੇ ਉਚਿੱਤ ਗੁਣਵੱਤਾ ਨਾਲ ਪ੍ਰਾਪਤ ਹੋਵੇ | ਇਸ ਸਬੰਧ 'ਚ 'ਮੇਰੀ ਰਸੋਈ' ਯੋਜਨਾ ਤਹਿਤ ਤਿਮਾਹੀ ਆਧਾਰ 'ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ 'ਚ ਸਹਾਇਕ ਸਾਬਤ ਹੋਣਗੀਆਂ | ਮੈਂਬਰ ਵਿਜ ਦੱਤ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ | ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਯੋਜਨਾ ਦੀ ਲਾਗੂ ਅਮਲ ਪ੍ਰਕਿਰਿਆ 'ਤੇ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਰਹੇ | ਉਨ੍ਹਾਂ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਨਾ ਹੋਣਾ ਬਹੁਤ ਜ਼ਰੂਰੀ ਹੈ ਤੇ ਕਮਿਸ਼ਨ ਇਸ ਬਾਰੇ ਸਬੰਧਿਤ ਵਿਭਾਗਾਂ ਨਾਲ ਸਮਨਵਯ ਕਰੇਗਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਸੂਬੇ 'ਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਤੇ ਯੋਗ ਪਰਿਵਾਰਾਂ ਨੂੰ ਪੋਸ਼ਣ ਯੁਕਤ ਖੁਰਾਕ ਪ੍ਰਾਪਤ ਕਰਨ 'ਚ ਮਦਦ ਮਿਲੇਗੀ | ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਸੈਮੀਨਾਰ ਅਗਲੀ ਖ਼ਬਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24