ਦੀਨਾਨਗਰ, 25 ਫਰਵਰੀ (ਸ਼ਾਮ ਸਿੰਘ ਘੁੰਮਣ)-ਡੀ.ਏ.ਵੀ ਕਾਲਜ ਜਲੰਧਰ ਵਿਖੇ ਕਰਵਾਏ ਅੰਤਰ ਕਾਲਜ ਵੈਦਿਕ ਭਾਸ਼ਣ ਮੁਕਾਬਲਿਆਂ ਵਿਚ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੀ ਵਿਦਿਆਰਥਣ ਆਯੂਸ਼ੀ ਨੇ ਪਹਿਲਾ ਸਥਾਨ ਹਾਸਲ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਦੱਸਿਆ ਕਿ ਡੀ.ਏ.ਵੀ ਕਾਲਜ ਜਲੰਧਰ ਵਿਖੇ ਅੰਤਰ ਕਾਲਜ ਵੈਦਿਕ ਭਾਸ਼ਣ ਮੁਕਾਬਲੇ ਕਰਵਾਏ ਗਏ ਸਨ | ਜਿਸ 'ਚ ਗੁਰਦਾਸਪੁਰ, ਪਠਾਨਕੋਟ, ਬਟਾਲਾ, ਅੰਮਿ੍ਤਸਰ, ਤਰਨਤਾਰਨ ਸਣੇ ਹੋਰ ਕਈ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਕਾਲਜ ਦੀ ਵਿਦਿਆਰਥਣ ਆਯੂਸ਼ੀ ਕੰਵਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਪਰਤਣ 'ਤੇ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਦੀ ਅਗਵਾਈ ਹੇਠ ਵਿਦਿਆਰਥਣ ਆਯੂਸ਼ੀ ਕੰਵਰ ਅਤੇ ਹਿੰਦੀ ਵਿਭਾਗ ਦੇ ਮੈਡਮ ਮਨਪ੍ਰੀਤ ਦਾ ਸ਼ਾਨਦਾਰ ਸਵਾਗਤ ਕੀਤਾ |