16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਖਾਟੂ ਸ਼ਿਆਮ ਮੰਡਲੀ ਵਲੋਂ ਕੱਢੀ ਸ਼ੋਭਾ ਯਾਤਰਾ 'ਚ ਸਾਬਕਾ ਡਿਪਟੀ ਸਪੀਕਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 26-02-2026
ਪਠਾਨਕੋਟ, 25 ਫਰਵਰੀ (ਸੁਮਿਤ ਸ਼ਰਮਾ)-ਖਾਟੂ ਸ਼ਿਆਮ ਮੰਡਲੀ ਵਲੋਂ ਖਾਟੂ ਸ਼ਿਆਮ ਮਹਾਰਾਜ ਦੇ ਜਨਮ ਦਿਹਾੜੇ ਦੇ ਸਬੰਧ 'ਚ ਸ਼ਹਿਰ 'ਚ ਵਿਸ਼ਾਲ ਧਾਰਮਿਕ ਯਾਤਰਾ ਸ਼ਾਨੋ-ਸ਼ੌਕਤ ਨਾਲ ਕੱਢੀ ਗਈ | ਧਾਰਮਿਕ ਸਮਾਗਮ 'ਚ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੱਤੀ | ਯਾਤਰਾ ਦੀ ਸ਼ੁਰੂਆਤ ਰਾਮ ਲੀਲ੍ਹਾ ਮੈਦਾਨ ਤੋਂ ਕੀਤੀ ਗਈ, ਜਿੱਥੇ ਪਹਿਲਾਂ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ ਤੇ ਫਿਰ ਸ਼ੋਭਾ ਯਾਤਰਾ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਹੁੰਦੀ ਹੋਈ ਗੁਜ਼ਰੀ | ਇਸ ਦੌਰਾਨ ਸੰਗਤਾਂ ਵਲੋਂ ਭਜਨ-ਕੀਰਤਨ ਕਰਕੇ ਮਾਹੌਲ ਨੂੰ ਭਗਤੀਮਈ ਬਣਾਇਆ ਗਿਆ | ਯਾਤਰਾ ਵਿਚ ਸੁੰਦਰ ਸਜਾਈਆਂ ਹੋਈਆਂ ਝਾਕੀਆਂ ਤੇ ਨਗਾਰੇ ਆਕਰਸ਼ਣ ਦਾ ਕੇਂਦਰ ਰਹੇ | ਇਸ ਮੌਕੇ ਸਤੀਸ਼ ਮਹਿੰਦਰੂ, ਚੇਅਰਮੈਨ ਹਿੰਦੂ ਕੋਪ੍ਰੇਟਿਵ ਬੈਂਕ ਅਤੇ ਬਿੱਟੂ ਅਗਰਵਾਲ, ਮੁੱਖੀ ਕਿ੍ਸ਼ਨ ਕਿ੍ਪਾ ਸਮਿਤੀ ਸਮੇਤ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਖ਼ਾਸ ਤੌਰ 'ਤੇ ਹਾਜ਼ਰ ਰਹੀਆਂ | ਦਿਨੇਸ਼ ਸਿੰਘ ਬੱਬੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰ ਸਾਲ ਮੰਡਲੀ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਇਹ ਸਮਾਗਮ ਕਰਵਾਇਆ ਜਾਂਦਾ ਹੈ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾ ਕੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਪੂਰਾ ਸ਼ਹਿਰ ਭਗਤੀ ਰੰਗ ਵਿਚ ਰੰਗਿਆ ਨਜ਼ਰ ਆਇਆ |
Ad Position 22
No active advertisement
ਪਿਛਲੀ ਖ਼ਬਰ ਗਗਨਦੀਪ ਸਿੰਘ ਨੇ ਐਸ.ਡੀ.ਐਮ. ਧਾਰਕਲਾਂ ਵਜੋਂ ਸੰਭਾਲਿਆ ਚਾਰਜ ਅਗਲੀ ਖ਼ਬਰ ਸ਼ਿਵ ਕਲੱਬ ਭੜੋਲੀ ਕਲਾਂ ਨੇ ਸ਼ਿਵਰਾਤਰੀ 'ਤੇ ਭੰਡਾਰੇ ਦਾ ਆਯੋਜਨ ਕੀਤਾ
Ad Position 24