17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨੌਸ਼ਹਿਰਾ 'ਚ ਬਾਬਾ ਪੰਜ ਪੀਰ ਪੰਚਾਇਤੀ ਕਿ੍ਕਟ ਟੂਰਨਾਮੈਂਟ 28 ਤੋਂ

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਰਪੰਚ ਸੁਖਜਿੰਦਰ ਸਿੰਘ | <br/> 26-02-2026
ਘਰੋਟਾ, 25 ਫਰਵਰੀ (ਸੰਜੀਵ ਗੁਪਤਾ)-ਨੌਸ਼ਹਿਰਾ ਵਿਚ ਬਾਬਾ ਪੰਜ ਪੀਰ ਪੰਚਾਇਤੀ ਕਿ੍ਕਟ ਟੂਰਨਾਮੈਂਟ 28 ਫ਼ਰਵਰੀ ਤੋਂ 1 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਹ ਟੂਰਨਾਮੈਂਟ ਪਿੰਡ ਦੀ ਪੰਚਾਇਤ, ਐਨ.ਆਰ.ਆਈ. ਭਰਾਵਾਂ, ਯੂਥ ਕਲੱਬ ਤੇ ਪਿੰਡ ਵਾਸੀਆਂ ਦੇ ਸਾਂਝੇ ਉਪਰਾਲਿਆਂ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ | ਉਨ੍ਹਾਂ ਇਲਾਕੇ ਦੀਆਂ ਸਮੂਹ ਟੀਮਾਂ ਨੂੰ ਟੂਰਨਾਮੈਂਟ 'ਚ ਵੱਧ ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ | ਸਰਪੰਚ ਨੇ ਦੱਸਿਆ ਕਿ ਟੂਰਨਾਮੈਂਟ ਦੀ ਜੇਤੂ ਟੀਮ ਨੂੰ 17 ਹਜ਼ਾਰ ਰੁਪਏ ਤੇ ਉਪ-ਜੇਤੂ ਟੀਮ ਨੂੰ 11 ਹਜ਼ਾਰ ਰੁਪਏ ਇਨਾਮ ਦੇ ਤੌਰ 'ਤੇ ਦਿੱਤੇ ਜਾਣਗੇ | ਟੀਮਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ ਤੇ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤੇ ਖਿਡਾਰੀਆਂ ਲਈ ਵਧੀਆ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ | ਪਿੰਡ ਵਾਸੀਆਂ ਵਿਚ ਟੂਰਨਾਮੈਂਟ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਰਤਿਕ ਵਡੈਹਰਾ ਵਲੋਂ ਹਿਮਾਚਲ ਸਟੇਸ਼ਨ ਨੂੰ ਤਬਦੀਲ ਕਰਨ ਲਈ ਕਰੋ ਜਾਂ ਮਰੋ ਦੀ ਲੜਾਈ ਦਾ ਐਲਾਨ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਦੂਜੇ ਰਾਜਾਂ ਦੀਆਂ ਗੱਡੀਆਂ ਦੀ ਐਂਟਰੀ ਦੁੱਗਣੀ ਕਰਨਾ ਨਿੰਦਣਯੋਗ-ਪੁਰੇਵਾਲ
Ad Position 24