17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

28 ਨੂੰ ਜ਼ਿਲ੍ਹਾ ਬਰਨਾਲਾ ਵਿਖੇ ਰਾਹੁਲ ਗਾਂਧੀ ਦੇ ਆਉਣ ਨੰੂ ਲੈ ਕੇ ਸੂਰਜ ਠਾਕੁਰ ਵਲੋਂ ਆਗੂਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-02-2026
ਪਠਾਨਕੋਟ, 25 ਫਰਵਰੀ (ਸੁਮਿਤ ਸ਼ਰਮਾ)-ਪੰਜਾਬ ਦੇ ਬਰਨਾਲਾ ਜ਼ਿਲ੍ਹੇ 'ਚ 28 ਫਰਵਰੀ ਨੂੰ ਮਨਰੇਗਾ ਬਚਾਓ ਸੰਘਰਸ਼ ਮਹਾਂ ਰੈਲੀ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਮੇਅਰ ਪੰਨਾ ਲਾਲ ਭਾਟੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕਰਕੇ ਰੈਲੀ ਦੀ ਸਫ਼ਲਤਾ ਲਈ ਰਣਨੀਤੀ ਤਿਆਰ ਕੀਤੀ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸੂਰਜ ਠਾਕੁਰ, ਜੋ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਸਹਿ ਪ੍ਰਭਾਰੀ ਪੰਜਾਬ ਹਨ, ਨੇ ਹਾਜ਼ਰੀ ਲਗਵਾਈ | ਇਸ ਤੋਂ ਇਲਾਵਾ ਅਮਿਤ ਵਿੱਜ (ਖ਼ਜ਼ਾਨਚੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਸਾਬਕਾ ਵਿਧਾਇਕ ਆਸ਼ੀਸ਼ ਵਿੱਜ ਅਤੇ ਟੀਨਾ ਚੌਧਰੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਸੂਰਜ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਫਰਵਰੀ ਨੂੰ ਪੰਜਾਬ 'ਚ ਹੋਣ ਵਾਲੀ ਇਸ ਮੈਗਾ ਰੈਲੀ ਵਿਚ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਮੀਟਿੰਗ ਵਿਚ ਆਗੂਆਂ ਨੇ ਵਰਕਰਾਂ ਨੂੰ ਵੱਡੀ ਗਿਣਤੀ 'ਚ ਰੈਲੀ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ | ਉਨ੍ਹਾਂ ਵਿਸ਼ਵਾਸ ਜਿਤਾਇਆ ਕਿ ਲੋਕਾਂ ਦੀ ਭਾਰੀ ਹਾਜ਼ਰੀ ਨਾਲ ਮਨਰੇਗਾ ਬਚਾਓ ਅੰਦੋਲਨ ਨੂੰ ਹੋਰ ਮਜ਼ਬੂਤੀ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਜੇ.ਐਂਡ.ਐਮ ਇੰਸਟੀਚਿਊਟ ਨੇ ਇੰਟਰ ਕਾਲਜ ਫੈਸਟ 'ਚ ਓਵਰਆਲ ਟਰਾਫ਼ੀ ਜਿੱਤੀ ਅਗਲੀ ਖ਼ਬਰ ਕਾਰਤਿਕ ਵਡੈਹਰਾ ਵਲੋਂ ਹਿਮਾਚਲ ਸਟੇਸ਼ਨ ਨੂੰ ਤਬਦੀਲ ਕਰਨ ਲਈ ਕਰੋ ਜਾਂ ਮਰੋ ਦੀ ਲੜਾਈ ਦਾ ਐਲਾਨ
Ad Position 24