17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜੇ.ਐਂਡ.ਐਮ ਇੰਸਟੀਚਿਊਟ ਨੇ ਇੰਟਰ ਕਾਲਜ ਫੈਸਟ 'ਚ ਓਵਰਆਲ ਟਰਾਫ਼ੀ ਜਿੱਤੀ

Ad Position 21
No active advertisement
ਅਜੀਤ ਡੈਸਕ 26-02-2026
ਪਠਾਨਕੋਟ, 25 ਫਰਵਰੀ (ਸੰਧੂ)-ਏ.ਐਂਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਦੇ ਵਿਦਿਆਰਥੀਆਂ ਨੇ ਗੋਲਡਨ ਗਰੁੱਪ ਗੁਰਦਾਸਪੁਰ ਵਿਖੇ ਉਤਸਵ 2026 ਦੇ ਹਿੱਸੇ ਵਜੋਂ ਆਯੋਜਿਤ ਇੰਟਰ-ਕਾਲਜ ਫੈਸਟ ਮੁਕਾਬਲੇ 'ਚ ਆਪਣੀ ਪ੍ਰਤਿਭਾ ਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ਜਿੱਤੀ | ਸਮਾਗਮ 'ਚ ਸੰਸਥਾ ਦੇ ਕੁੱਲ 58 ਵਿਦਿਆਰਥੀਆਂ ਨੇ ਹਿੱਸਾ ਲਿਆ | ਫੈਸਟ ਦੌਰਾਨ 24 ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚੋਂ 21 ਵਿਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ | ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ 18 ਮੁਕਾਬਲਿਆਂ ਵਿਚ ਪਹਿਲਾ, ਦੂਜਾ ਜਾਂ ਤੀਜਾ ਸਥਾਨ ਦਿਵਾਇਆ | ਉਨ੍ਹਾਂ ਦੇ ਸਮੁੱਚੇ ਪ੍ਰਦਰਸ਼ਨ ਦੇ ਆਧਾਰ 'ਤੇ ਸੰਸਥਾ ਨੂੰ ਸਮੁੱਚੀ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਜਿਸ ਨਾਲ ਕਾਲਜ ਦਾ ਮਾਣ ਵਧਿਆ | ਵਿਦਿਆਰਥੀਆਂ ਨੇ ਗਰੁੱਪ ਡਾਂਸ, ਡੁਏਟ ਡਾਂਸ, ਸੋਲੋ ਸੌਂਗ, ਫੇਸ ਪੇਂਟਿੰਗ, ਮਹਿੰਦੀ, ਡੰਬ ਕਾਰਡ, ਸੈਲਫੀ ਚੈਲੇਂਜ਼ ਤੇ ਐਕਸਟੈਂਪੋਰ ਵਰਗੇ ਵੱਖ-ਵੱਖ ਮੁਕਾਬਲਿਆਂ 'ਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ, ਆਤਮ ਵਿਸ਼ਵਾਸ ਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ | ਇਸ ਪ੍ਰਾਪਤੀ 'ਤੇ ਸੰਸਥਾ ਦੇ ਚੇਅਰਮੈਨ ਅਕਸ਼ੇ ਮਹਾਜਨ, ਸਕੱਤਰ ਸੋਨੂੰ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ ਤੇ ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਡਾਇਰੈਕਟਰ ਡਾ: ਸੰਦੀਪ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਅਜਿਹੇ ਮੁਕਾਬਲਿਆਂ 'ਚ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਉਨ੍ਹਾਂ ਦਾ ਆਤਮ ਵਿਸ਼ਵਾਸ ਵਧੇਗਾ ਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਟੀਮ ਸਟਾਫ਼ ਦੀ ਸਖ਼ਤ ਮਿਹਨਤ ਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਤੇ ਇਸ ਸਫ਼ਲਤਾ ਲਈ ਸਾਰਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੈਲੂਟ ਦਾ ਟ੍ਰੀਜ ਫਾਊਾਡੇਸ਼ਨ ਸੰਸਥਾ ਵਲੋਂ ਬੂਟੇ ਲਗਾਏ ਅਗਲੀ ਖ਼ਬਰ 28 ਨੂੰ ਜ਼ਿਲ੍ਹਾ ਬਰਨਾਲਾ ਵਿਖੇ ਰਾਹੁਲ ਗਾਂਧੀ ਦੇ ਆਉਣ ਨੰੂ ਲੈ ਕੇ ਸੂਰਜ ਠਾਕੁਰ ਵਲੋਂ ਆਗੂਆਂ ਨਾਲ ਮੀਟਿੰਗ
Ad Position 24