ਪਠਾਨਕੋਟ, 25 ਫਰਵਰੀ (ਸੰਧੂ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ 'ਚ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ | ਜਿਸ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਦਿਖਾਈ ਗਈ ਕਾਰਗੁਜ਼ਾਰੀ ਲਈ ਆਪੇ੍ਰਟਰਾਂ ਨੂੰ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਦੱਸਿਆ ਕਿ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਪਠਾਨਕੋਟ ਅੰਦਰ ਵੱਖ-ਵੱਖ ਸਥਾਨਾਂ 'ਤੇ ਕੈਂਪ ਲਗਾ ਕੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਸਿਹਤ ਬੀਮਾ ਕਾਰਡ ਬਣਾਉਣ ਲਈ ਕੀਤੀ ਰਜਿਸਟਰੇਸ਼ਨ 'ਚ ਜਿਨ੍ਹਾਂ ਆਪੇ੍ਰਟਰਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਦੇ ਸਨਮਾਨ ਸਮਾਗਮ ਦੌਰਾਨ ਆਪ੍ਰੇਟਰ ਜੋਤੀ ਕਾਲੀਆ, ਸੋਨੀਆ ਮਹਾਜਨ, ਪ੍ਰਵੀਨ ਕੁਮਾਰ, ਅਮਰ ਸਿੰਘ, ਅਵਿਨਾਸ਼ ਸਿੰਘ ਤੇ ਵਿਸ਼ਾਲ ਗੁਪਤਾ ਨੂੰ ਸਨਮਾਨ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਅਜੇ ਸਿੰਘ ਡੀ.ਐਮ. ਸੇਵਾ ਕੇਂਦਰ, ਸੁਰਿੰਦਰ ਡੀ.ਐਮ.ਸੀ.ਐਸ.ਸੀ. ਅਤੇ ਹੋਰ ਸੰਬੰਧਿਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |