17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 10ਵੀਂ ਬੱਸ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 26-02-2026
ਪਠਾਨਕੋਟ, 25 ਫਰਵਰੀ (ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਅੱਜ ਲਮੀਨੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 10ਵੀਂ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ | ਇਸ ਮੌਕੇ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਸੀ | ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਸ਼ਰਧਾਲੂਆਂ ਦੀ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦੇ ਹੋਏ ਬੱਸ ਨੂੰ ਰਸਮੀ ਤੌਰ 'ਤੇ ਹਰੀ ਝੰਡੀ ਦਿਖਾਈ |
ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ (ਅੰਮਿ੍ਤਸਰ), ਜਲਿ੍ਹਆਂਵਾਲਾ ਬਾਗ਼, ਅਟਾਰੀ-ਵਾਹਗਾ ਸਰਹੱਦ, ਰਾਮ ਮੰਦਿਰ ਤੇ ਹੋਰ ਪ੍ਰਮੁੱਖ ਤੀਰਥ ਸਥਾਨਾਂ 'ਤੇ ਲਿਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਯਾਤਰਾ 'ਤੇ ਸ਼ਰਧਾਲੂਆਂ ਲਈ ਗਾਈਡ ਵੀ ਪ੍ਰਦਾਨ ਕੀਤੇ ਜਾਣਗੇ, ਜੋ ਯਾਤਰਾ ਦੌਰਾਨ ਉਨ੍ਹਾਂ ਨੂੰ ਮਾਰਗ ਦਰਸ਼ਨ ਪ੍ਰਦਾਨ ਕਰਨਗੇ | ਇਸ ਦੇ ਨਾਲ ਬਜ਼ੁਰਗਾਂ ਦੇ ਠਹਿਰਨ ਤੇ ਖਾਣ-ਪੀਣ ਦੇ ਸਾਰੇ ਪ੍ਰਬੰਧ ਪੂਰੀ ਤਰ੍ਹਾਂ ਮੁਫ਼ਤ ਹੋਣਗੇ | ਇਸ ਮੌਕੇ ਆਮ ਆਦਮੀ ਪਾਰਟੀ, ਹਲਕਾ ਇੰਚਾਰਜ ਵਿਭੂਤੀ ਸ਼ਰਮਾ, ਅਭੀ ਸ਼ਰਮਾ, ਸੋਸ਼ਲ ਮੀਡੀਆ ਇੰਚਾਰਜ ਨਿਤਿਨ, ਬਲਾਕ ਹੈਡ ਪ੍ਰਦੀਪ ਜੋਸ਼ੀ, ਸੁਲਕਸ਼ਯਾ ਠਾਕੁਰ, ਰਾਹੁਲ ਬਰਾੜ ਸ਼ਾਲੂ ਆਦਿ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਮੰਟੂ ਨੇ ਪਿੰਡ ਥਰਿਆਲ ਦਾ ਕੀਤਾ ਦੌਰਾ ਅਗਲੀ ਖ਼ਬਰ ਨੌਸ਼ਹਿਰਾ 'ਚ ਬਾਬਾ ਪੰਜ ਪੀਰ ਪੰਚਾਇਤੀ ਕਿ੍ਕਟ ਟੂਰਨਾਮੈਂਟ 28 ਤੋਂ
Ad Position 24